03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਸ਼ਰਧਾ ਪੂਰਵਕ ਮਨਾਇਆ ਖ਼ਾਲਸਾ ਸਾਜਨਾ ਦਿਵਸ <br/>

ਅਜੀਤ ਡੈਸਕ 18-04-2026
ਠੱਠੀ ਭਾਈ, 17 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੇ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਕੀਰਤਨ ਦਰਬਾਰ ਦੌਰਾਨ ਭਾਈ ਰੇਸ਼ਮ ਸਿੰਘ ਠੱਠੀ ਭਾਈ ਵਾਲਿਆਂ ਦੇ ਜਥੇ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਤੋਂ ਇਲਾਵਾ ਭਾਈ ਬਲਵਿੰਦਰ ਸਿੰਘ ਭਗਤਾ ਦੇ ਢਾਡੀ ਜਥੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਖ਼ਾਲਸਾ ਪੰਥ ਦੀ ਸਾਜਨਾ ਨਾਲ ਸੰਬੰਧਿਤ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਢਾਡੀ ਜਥੇ ਨੇ ਖ਼ਾਲਸਾ ਪੰਥ ਦੀ ਮਹਾਨਤਾ ਅਤੇ ਸਿੱਖੀ ਦੇ ਸਿਧਾਂਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਭਾਈ ਬਘੇਲ ਸਿੰਘ ਖੋਖਰ, ਸਰਪੰਚ ਪ੍ਰਦੀਪ ਸਿੰਘ ਕਿੰਗਰਾ, ਬੀਬੀ ਅਮਨਦੀਪ ਕੌਰ ਅਰੋੜਾ, ਮੱਖਣ ਸਿੰਘ ਅਰੋੜਾ, ਸਾਬਕਾ ਪੰਚ ਸੁਖਦੀਪ ਸਿੰਘ ਖੋਖਰ, ਭਾਈ ਬਲਤੇਜ ਸਿੰਘ ਖੋਖਰ, ਦਰਸ਼ਨ ਸਿੰਘ ਫ਼ੌਜੀ, ਨੰਬਰਦਾਰ ਗੁਰਪਾਲ ਸਿੰਘ, ਆਦਿ ਨਗਰ ਦੀਆਂ ਸਮੁੱਚੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਦਰਸ਼ਨ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਮਾਸਟਰ ਗਿਆਨੀ ਚਰਨ ਸਿੰਘ, ਗ੍ਰੰਥੀ ਸ਼ਮਸ਼ੇਰ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮੂਹ ਨਗਰ ਵਾਸੀਆਂ ਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸਮਾਗਮ ਬੜੀ ਸੁਚੱਜੀ ਤਰ੍ਹਾਂ ਸੰਪੰਨ ਹੋਇਆ |

ਪਿਛਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ਵਿਧਾਇਕ ਬਿਲਾਸਪੁਰ ਦਾ ਸਨਮਾਨ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ 40 ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।