03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ਵਿਧਾਇਕ ਬਿਲਾਸਪੁਰ ਦਾ ਸਨਮਾਨ <br/>

ਅਜੀਤ ਡੈਸਕ 18-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਵਿਸਾਖੀ ਦੇ ਦਿਹਾੜੇ 'ਤੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਬੇਅਦਬੀ ਖ਼ਿਲਾਫ ਸਖ਼ਤ ਕਾਨੂੰਨ 'ਜਾਗਤ-ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਲਿਆਉਣ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਵਾਲਿਆਂ ਵਿਚ ਤਸੱਲੀ ਤੇ ਖੁਸ਼ੀ ਪਾਈ ਜਾ ਰਹੀ ਹੈ | ਜਿੱਥੇ ਪੰਜਾਬ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਪੂਰੀ ਪੰਜਾਬ ਸਰਕਾਰ ਦਾ ਧੰਨਵਾਦ ਰਹੀਆਂ ਹਨ, ਉੱਥੇ ਹੀ ਅੱਜ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵੀ ਜਸਵਿੰਦਰ ਸਿੰਘ ਖਾਲਸਾ ਤੇ ਸਾਥੀਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਬਿੱਲ ਵਿਧਾਨ ਸਭਾ ਵਿਚ ਲਿਆ ਕੇ ਪਾਸ ਕੀਤਾ ਹੈ ਜਿਸ 'ਤੇ ਅਸੀਂ ਵੀ ਸਮੂਹ ਸੰਗਤਾਂ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ | ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖਾਲਸਾ ਦੀਨਾਂ ਸਾਹਿਬ, ਮੈਂਬਰ ਬਲਾਕ ਸੰਮਤੀ ਰਾਮ ਤੀਰਥ ਸਿੰਘ ਦੌਧਰ, ਸਰਪੰਚ ਜਸਮੇਲ ਸਿੰਘ ਰਣਸੀਂਹ ਖੁਰਦ, ਗੁਰਪ੍ਰੀਤ ਸਿੰਘ ਕੁੱਸਾ ਕੋਆਰਡੀਨੇਟਰ ਬੀ.ਸੀ. ਵਿੰਗ, ਗੁਰਚਰਨ ਸਿੰਘ ਕੈਨੇਡੀਅਨ ਰਣਸੀਂਹ ਖੁਰਦ, ਸੁਖਵਿੰਦਰ ਸਿੰਘ ਬਰਾੜ ਦੀਨਾਂ ਸਾਹਿਬ, ਦਰਸ਼ਨ ਸਿੰਘ ਰੌਂਤਾ, ਗੁਰਬਖਸ਼ ਸਿੰਘ ਸੈਦੋਕੇ, ਸੁਖਦੀਪ ਸਿੰਘ ਦੌਧਰ, ਡਾ: ਚਮਕੌਰ ਸਿੰਘ ਕੁੱਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੂੰ ਸਿਰੋਪਾਓ ਭੇਟ ਕਰ ਕੇ ਸ਼ੁਰੂ ਕੀਤੀ ਕਣਕ ਦੀ ਖ਼ਰੀਦ-ਬਾਵਾ ਅਗਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਸ਼ਰਧਾ ਪੂਰਵਕ ਮਨਾਇਆ ਖ਼ਾਲਸਾ ਸਾਜਨਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।