07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੇ ਦਿਨੀਂ 63398 ਮੀਟਿ੍ਕ ਟਨ ਦੀ ਖ਼ਰੀਦ <br/>

ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕਾਰਜ ਤੇਜ਼ ਗਤੀ ਨਾਲ ਜਾਰੀ ਹੈ | ਮੌਸਮ ਵਿਚ ਤਾਪਮਾਨ ਵਾਧੇ ਨਾਲ ਕਣਕ ਦੀ ਵਾਢੀ ਵਿਚ ਤੇਜ਼ੀ ਆਈ ਹੈ ਜਿਸ ਕਰ ਕੇ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਦੇ ਕਰੀਬ ਕਣਕ ਆ ਰਹੀ ਹੈ ਜਿਸ ਵਿਚੋਂ ਬੀਤੇ ਕੱਲ੍ਹ ਹੀ 36470 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 63398 ਮੀਟਰਿਕ ਟਨ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ ਪਨਗ੍ਰੇਨ ਵਲੋਂ 27696 ਮੀਟਰਿਕ ਟਨ, ਮਾਰਕਫੈੱਡ ਵਲੋਂ 18128 ਮੀਟਰਿਕ ਟਨ, ਪਨਸਪ ਵਲੋਂ 9869 ਮੀਟਰਿਕ ਟਨ, ਵੇਅਰ ਹਾਊਸ ਵਲੋਂ 7706 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਚੁਕਾਈ ਵੀ ਨਾਲੋਂ-ਨਾਲ ਜਾਰੀ ਹੈ ਅਤੇ ਬੀਤੇ ਕੱਲ੍ਹ 10 ਹਜ਼ਾਰ ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਰਹੀ ਹੈ ਜੋ ਕਿ ਅਗਲੇ ਦਿਨਾਂ ਵਿਚ ਹੋਰ ਤੇਜ਼ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕਿਸੇ ਵੀ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਨੂੰ ਸੁਕਾ ਕੇ ਲਿਆਉਣ | ਮੰਡੀਆਂ ਵਿਚ ਖ਼ਰੀਦ ਦੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ ਨੂੰ ਕਿਸੇ ਵੀ ਮੰਡੀ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰੈਂਪ ਸਕੀਮ ਅਧੀਨ ਜਾਗਰੂਕਤਾ ਕੈਂਪ ਤੇ ਵਰਕਸ਼ਾਪ <br/> ਅਗਲੀ ਖ਼ਬਰ ਮਲੋਟ ਨਗਰ ਕੌਂਸਲ ਦਾ ਕਾਰਜਕਾਲ ਸਮਾਪਤ, 53 ਕਰੋੜ ਦੇ ਵਿਕਾਸ ਕੰਮਾਂ ਨਾਲ ਛੱਡੀ ਛਾਪ • ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।