15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਅਜੀਤ ਡੈਸਕ 09-05-2026
ਧਰਮਕੋਟ, 8 ਮਈ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ. ਡੀ. ਸ਼੍ਰੀਮਤੀ ਬਲਜੀਤ ਕੌਰ ਭੁੱਲਰ, ਪਿ੍ੰਸੀਪਲ ਸ੍ਰੀਮਤੀ ਸਮਿਤਾ ਸਿੰਘ ਅਤੇ ਮੋਗਾ ਜੋਨ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਲੋਪੋਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਦੌਰਾਨ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਧਾਰਮਿਕ ਸਿੱਖਿਆ ਬੱਚਿਆਂ ਦੇ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਸੰਸਕਿ੍ਤੀ ਅਤੇ ਵਿਰਸੇ ਨਾਲ ਜੋੜਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿੱਦਿਆ ਦੇ ਨਾਲ-ਨਾਲ ਸੰਸਕਾਰਾਂ ਦੀ ਸਿੱਖਿਆ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਚੰਗੀ ਸੋਚ ਹੀ ਇਕ ਚੰਗੇ ਸਮਾਜ ਦੀ ਨੀਂਹ ਬਣਦੀ ਹੈ | ਸਨਮਾਨ ਪ੍ਰਾਪਤ ਕਰਦੇ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਅਤੇ ਮਾਣ ਸਾਫ਼ ਝਲਕ ਰਿਹਾ ਸੀ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਸਮਿਤਾ ਸਿੰਘ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ, ਸਗੋਂ ਧਾਰਮਿਕ ਅਤੇ ਨੈਤਿਕ ਮੁੱਲਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਵੀ ਦਿੱਤਾ |
ਪਿਛਲੀ ਖ਼ਬਰ ਜਗਰੂਪ ਸਿੰਘ ਰੂਪ ਮਾਣੂੰਕੇ ਨੂੰ ਸਦਮਾ-ਪਤਨੀ ਦਾ ਦਿਹਾਂਤ • ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ 'ਆਪਰੇਸ਼ਨ ਸੰਧੂਰ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।