14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਾਂਗਰਸ ਪਾਰਟੀ ਵਲੋਂ ਮਿਸ਼ਨ ਫਤਿਹ 2027 ਤਹਿਤ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਅਜੀਤ ਡੈਸਕ 09-05-2026
ਕਿਸ਼ਨਪੁਰਾ ਕਲਾਂ, 8 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਧਰਮਕੋਟ ਵਿੱਚ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ | ਇਸ ਤਹਿਤ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂ ਤਜਿੰਦਰਪਾਲ ਸਿੰਘ ਨੰਬਰਦਾਰ ਦੇ ਗ੍ਰਹਿ ਵਿਚ ਇਕ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਇਕਜੁੱਟ ਹੋ ਕੇ ''ਮਿਸ਼ਨ ਫਤਿਹ 2027'' ਦਾ ਆਗਾਜ਼ ਕੀਤਾ ਅਤੇ ਹਲਕੇ ਦੀ ਰਾਜਨੀਤਿਕ ਸਥਿਤੀ, ਲੋਕ ਮੁੱਦਿਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬੁਲੰਦ ਕੀਤਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਹਰ ਵਰਗ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ | ਇਕ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆ ਸਕਦੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ | ਇਸ ਮੌਕੇ ਯੂਥ ਪ੍ਰਧਾਨ ਸੋਹਣਾ ਸਿੰਘ ਖੇਲਾ ਨੇ ਕਿਹਾ ਕਿ ਨੌਜਵਾਨ ਵਰਗ ''ਮਿਸ਼ਨ ਫਤਿਹ 2027'' ਵਿਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਰੋਜ਼ਗਾਰ, ਸਿੱਖਿਆ ਅਤੇ ਭਵਿੱਖ ਨੂੰ ਲੈ ਕੇ ਚਿੰਤਤ ਹੈ, ਪਰ ਮੌਜੂਦਾ ਸਰਕਾਰ ਇਸ ਦੇ ਹੱਲ ਦੇਣ ਵਿਚ ਅਸਫਲ ਰਹੀ ਹੈ | ਖੇਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ ਅਤੇ ਯੂਥ ਵਿੰਗ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਜਾਗਰੂਕ ਕਰੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਨੌਜਵਾਨਾਂ ਦੀ ਭੂਮਿਕਾ ਫ਼ੈਸਲਾਕੁਨ ਹੋਵੇਗੀ ਅਤੇ ਕਾਂਗਰਸ ਵੱਡੀ ਜਿੱਤ ਹਾਸਲ ਕਰੇਗੀ | ਇਸ ਮੌਕੇ ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਗੁਰਵਿੰਦਰ ਸਿੰਘ ਜਵੰਦਾ ਯੂਥ ਆਗੂ, ਜਸਮੱਤ ਸਿੰਘ ਮੱਤਾ ਸਰਪੰਚ, ਬੀਰਪਾਲ ਕੌਰ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਜੀਤੂ, ਸੁਖਦੇਵ ਸਿੰਘ ਬਿੱਲੂ, ਨਾਜ਼ਰ ਸਿੰਘ ਮੱਲ੍ਹੀ, ਜੰਗ ਸਿੰਘ, ਹਰਵਿੰਦਰ ਸਿੰਘ, ਜਸਵੀਰ ਸਿੰਘ, ਕੇਵਲ ਸਿੰਘ ਮਹੰਤ, ਬੂਟਾ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੱਲ੍ਹੀ, ਮਨਦੀਪ ਸੰਧੂ, ਰਿੰਪਾ, ਸੁਲੱਖਣ ਸਿੰਘ, ਜੀਵਨ ਸਿੰਘ ਮੱਲ੍ਹੀ, ਕੇਵਲ ਕਿ੍ਸ਼ਨ, ਬੱਬੀ ਸ਼ਰਮਾ, ਦਲਜੀਤ ਸਿੰਘ ਮੱਲ੍ਹੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਭਰ ਦੇ ਵਰਕਰਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ <br/> ਅਗਲੀ ਖ਼ਬਰ ਡੀ.ਏ.ਵੀ. ਕੋਟ ਈਸੇ ਖਾਂ ਸਕੂਲ 'ਚ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।