14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਲਵੇ ਦੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਪੰਜਾਬ ਰੋਡਵੇਜ਼ ਕਰਮਚਾਰੀ ਦਲ ਸੂਬਾ ਆਗੂਆਂ ਨੇ ਮੀਟਿੰਗ ਕੀਤੀ

ਅਜੀਤ ਡੈਸਕ 09-05-2026
ਮੋਗਾ, 8 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਮਾਲਵੇ ਦੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਰੰਧਾਵਾ, ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਦਿਉਲ ਅਤੇ ਸੂਬਾ ਕਨਵੀਨਰ ਗੁਰਜੀਤ ਸਿੰਘ ਬਰਾੜ ਅਤੇ ਦੂਸਰੇ ਸੂਬਾ ਅਹੁਦੇਦਾਰਾਂ ਅਤੇ ਮੋਗਾ ਡੀਪੂ ਪ੍ਰਧਾਨ ਪਲਵਿੰਦਰ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਸਾਂਝੀਆਂ ਕੀਤੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਹਾਜ਼ਰ ਸਨ | ਇਸ ਮੌਕੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਸੂਬਾ ਪ੍ਰਧਾਨ ਹਰਮੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਰੋਡਵੇਜ਼ ਵਿਚ ਕੱਚੇ ਮੁਲਾਜ਼ਮਾਂ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਸੱਤਾ ਵਿਚ ਆਉਣ ਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਅਤੇ ਡੀ.ਏ. ਦੀਆਂ ਕਿਸ਼ਤਾਂ ਦੀ ਤੁਰੰਤ ਅਦਾਇਗੀ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀ ਹੋਇਆ | ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਇਹ ਇਕ ਸਚਾਈ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਜੇਕਰ ਕੋਈ ਲਾਭ ਅਤੇ ਸਹੂਲਤ ਪ੍ਰਾਪਤ ਹੋਈ ਹੈ ਤਾਂ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਵਿਚ ਹੀ ਪ੍ਰਾਪਤ ਹੋਈ ਹੈ |ਧੀਰ ਨੇ ਇਸ ਮੌਕੇ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਆਉਣ ਤੇ ਪੰਜਾਬ ਦੇ ਮੁਲਾਜ਼ਮਾਂ ਦੇ ਮਸਲੇ ਹੱਲ ਹੋਣਗੇ |
ਇਸ ਮੌਕੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਆਗੂਆਂ ਨੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਉਨ੍ਹਾਂ ਦੇ ਸਾਥੀ ਆਗੂ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੂੰ ਯੂਨੀਅਨ ਦੀ ਸਾਲ 2026 ਦੀ ਡਾਇਰੀ ਭੇਟ ਕੀਤੀ | ਇਸ ਮੌਕੇ ਪਲਵਿੰਦਰ ਸਿੰਘ, ਪਨ ਬੱਸ ਯੂਨੀਅਨ ਪ੍ਰਧਾਨ ਕੁਲਦੀਪ ਸਿੰਘ, ਕੰਟਰੈਕਟ ਵਰਕਰ ਯੂਨੀਅਨ ਤੋਂ ਨਿਰਮਲ ਸਿੰਘ, ਮਨਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸਕੱਤਰ, ਹਰਮਨਦੀਪ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਬਚਿੱਤਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਅੰਤਰਰਾਸ਼ਟਰੀ 'ਮਾਂ ਦਿਵਸ' ਮਨਾਇਆ ਅਗਲੀ ਖ਼ਬਰ ਵਾਰਡ ਨੰਬਰ 38 ਵਿਚ ਕੌਂਸਲਰ ਸਾਹਿਲ ਅਰੋੜਾ ਦੀ ਅਗਵਾਈ ਹੇਠ ਔਰਤਾਂ ਲਈ ਵਿਸ਼ੇਸ਼ ਸਹਾਇਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।