14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 09-05-2026
ਧਰਮਕੋਟ, 8 ਮਈ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਅੱਜ ਮਾਂ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸਮੀਤਾ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮਾਂ ਦਾ ਦਰਜਾ ਸਭ ਤੋਂ ਉੱਚਾ ਹੁੰਦਾ ਹੈ ਅਤੇ ਮਾਂ ਦੀ ਮਮਤਾ ਦਾ ਕਰਜ਼ਾ ਕੋਈ ਵੀ ਨਹੀਂ ਉਤਾਰ ਸਕਦਾ | ਬੱਚਿਆਂ ਨੂੰ ਆਪਣੀ ਮਾਂ ਤੋਂ ਆਸ਼ੀਰਵਾਦ ਲੈ ਕੇ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ | ਮਾਂ ਦਿਵਸ ਨੂੰ ਸਮਰਪਿਤ ਸਕੂਲ ਵਿਚ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਪੰਜਾਬੀ ਭੰਗੜਾ, ਕਵਿਤਾਵਾਂ, ਭਾਸ਼ਣ, ਡਾਂਸ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਵਿਚ ਆਪਣੇ ਮਾਪਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ |
ਪਿਛਲੀ ਖ਼ਬਰ ਗਊਆਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ-ਅਭਿਸ਼ੇਕ ਜਿੰਦਲ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਦੇ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਬਤੌਰ ਪਿ੍ੰਸੀਪਲ ਆਪਣੀ ਜ਼ਿੰਮੇਵਾਰੀ ਸੰਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।