13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਕੈਂਪਸ ਅੱਜ ਉਸ ਵੇਲੇ ਮਾਂ ਦੀ ਮਮਤਾ ਦੇ ਰੰਗ ਵਿਚ ਰੰਗਿਆ ਗਿਆ, ਜਦੋਂ ਨਿੱਕੇ-ਨਿੱਕੇ ਬੱਚਿਆਂ ਨੇ ਆਪਣੀਆਂ ਮਾਵਾਂ ਦੇ ਸਤਿਕਾਰ ਵਿਚ ਸਭਿਆਚਾਰਕ ਅਤੇ ਕਲਾਤਮਿਕ ਵੰਨਗੀਆਂ ਪੇਸ਼ ਕੀਤੀਆਂ | ਸਮਾਗਮ ਦੀ ਸ਼ੁਰੂਆਤ ਸਵੇਰੇ ਮੁੱਖ ਮਹਿਮਾਨ ਜਸਵੀਰ ਸਿੰਘ ਅਤੇ ਪਿ੍ੰਸੀਪਲ ਵੇਦ ਪ੍ਰਕਾਸ਼ ਦੀ ਆਮਦ ਨਾਲ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਾਂ ਦੀ ਮਹਾਨਤਾ ਵਿਸ਼ੇ ਉੱਤੇ ਕਾਰਡ ਮੇਕਿੰਗ ਗਤੀਵਿਧੀ ਕਰਵਾਈ ਗਈ | ਇਸ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਕਲਾ ਰਾਹੀਂ ਮਾਂ ਦੇ ਪਵਿੱਤਰ ਰਿਸ਼ਤੇ ਨੂੰ ਖ਼ੂਬਸੂਰਤ ਕਾਰਡਾਂ 'ਤੇ ਉੱਕਰਿਆ | ਇਸ ਦੌਰਾਨ ਪਹਿਲੀ ਜਮਾਤ ਦੀ ਨੰਨ੍ਹੀ ਵਿਦਿਆਰਥਣ ਆਰਤੀ ਨੇ ਆਪਣੀ ਮਾਸੂਮ ਪੇਸ਼ਕਾਰੀ ਰਾਹੀਂ ਸਭ ਦਾ ਦਿਲ ਜਿੱਤ ਲਿਆ | ਪ੍ਰੋਗਰਾਮ ਦੌਰਾਨ ਜਿੱਥੇ ਨੌਵੀਂ ਜਮਾਤ ਦੀ ਪ੍ਰਭਜੋਤ ਅਤੇ ਅੱਠਵੀਂ ਦੇ ਉਦਵ ਨੇ ਮਾਂ ਦੀ ਮਹਾਨਤਾ ਬਾਰੀ ਆਪਣੇ ਵਿਚਾਰ ਪੇਸ਼ ਕੀਤੇ, ਉੱਥੇ ਹੀ ਪੰਜਵੀਂ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਕੋਰੀਉਗਰਾਫ਼ੀ ਰਾਹੀਂ ਮਾਂ ਦੇ ਪਿਆਰ ਦੀਆਂ ਵੱਖ-ਵੱਖ ਪਰਤਾਂ ਨੂੰ ਸਟੇਜ 'ਤੇ ਸਾਕਾਰ ਕੀਤਾ | ਆਰਵ 7ਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੀਤਾਂ ਰਾਹੀਂ ਮਾਂ ਦੀ ਮਮਤਾ ਪੇਸ਼ ਕਰ ਕੇ ਹਾਜ਼ਰੀਨ ਦੀਆਂ ਅੱਖਾਂ ਨਮ ਕਰ ਦਿੱਤੀਆਂ | ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਖ਼ੂਬਸੂਰਤ ਨਾਟਕ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਦੇ ਅੰਦਰ ਮਾਂ ਦੀ ਮਮਤਾ ਨੂੰ ਦਰਸਾਉਂਦਾ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਵੱਲ ਪ੍ਰੇਰਿਤ ਕਰਦਾ ਸੀ | ਵਿਦਿਆਰਥੀਆਂ ਵਲੋਂ ਇਕ ਗਰੁੱਪ ਗੀਤ ਪੇਸ਼ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਮਾਂ ਦਾ ਰਿਸ਼ਤਾ ਸਭ ਤੋਂ ਨਿਰਸਵਾਰਥ ਅਤੇ ਪਵਿੱਤਰ ਹੈ | ਬੱਚਿਆਂ ਦੇ ਜੀਵਨ ਦੀ ਪਹਿਲੀ ਗੁਰੂ ਮਾਂ ਹੀ ਹੁੰਦੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹ-ਲਿਖ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ | ਪਿ੍ੰਸੀਪਲ ਵੇਦ ਪ੍ਰਕਾਸ਼ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਭਰਨ ਲਈ ਬੇਹੱਦ ਜ਼ਰੂਰੀ ਹਨ |
ਪਿਛਲੀ ਖ਼ਬਰ ਜਨਗਣਨਾ ਦੌਰਾਨ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦ ਦੀ ਮਾਲਵਿਕਾ ਸੂਦ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਉੱਪਰ ਦਰਜ ਝੂਠਾ ਪਰਚਾ ਰੱਦ ਕਰਨ ਦੀ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।