13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਨਗਣਨਾ ਦੌਰਾਨ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦ ਦੀ ਮਾਲਵਿਕਾ ਸੂਦ ਨੇ ਕੀਤੀ ਨਿਖੇਧੀ

ਅਜੀਤ ਡੈਸਕ 09-05-2026
ਮੋਗਾ, 8 ਮਈ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾ ਬੰਦੀ ਨੂੰ ਬਿਹਤਰ ਬਣਾਉਣ ਲਈ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੌਰਾਨ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦਾਂ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਜਨਗਣਨਾ ਵਰਗੇ ਸੰਵੇਦਨਸ਼ੀਲ ਮਾਮਲੇ ਵਿਚ ਅਜਿਹੇ ਸ਼ਬਦ ਦੀ ਵਰਤੋਂ ਕਰਨਾ ਬਿਲਕੁਲ ਵੀ ਠੀਕ ਨਹੀਂ ਹੈ¢ ਉਨ੍ਹਾਂ ਕਿਹਾ ਕਿ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦ ਕਾਰਨ ਐਸ.ਸੀ ਭਾਈਚਾਰੇ ਦੇ ਮਾਣ-ਸਨਮਾਨ ਨੂੰ ਗਹਿਰੀ ਚੋਟ ਪਹੁੰਚਾਈ ਹੈ ਅਤੇ ਇਸ ਨਾਲ ਸਮਾਜ ਵਿਚ ਗਲਤ ਸੰਦੇਸ਼ ਜਾਂਦਾ ਹੈ ¢ ਮਾਲਵਿਕਾ ਸੂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੀ ਐਸ.ਸੀ. ਭਾਈਚਾਰੇ ਪ੍ਰਤੀ ਸੋਚ ਬੇਨਕਾਬ ਹੋ ਗਈ ਹੈ |
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਆਰਵ ਕਾਂਸਲ ਨੇ ਯੂ.ਸੀ.ਐਮ.ਐਸ. ਚੈਂਪੀਅਨਸ਼ਿਪ ਵਿਚ ਆਪਣੀ ਛਾਪ ਛੱਡੀ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।