13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਆਰਵ ਕਾਂਸਲ ਨੇ ਯੂ.ਸੀ.ਐਮ.ਐਸ. ਚੈਂਪੀਅਨਸ਼ਿਪ ਵਿਚ ਆਪਣੀ ਛਾਪ ਛੱਡੀ

ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਸਕੂਲ ਆਪਣੇ ਵਿਦਿਆਰਥੀਆਂ ਨੂੰ ਆਪਣੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਹੈ | ਲਰਨਿੰਗ ਫ਼ੀਲਡ ਦੇ ਇਕ ਵਿਦਿਆਰਥੀ ਨੇ ਯੂ.ਸੀ.ਐਮ.ਐਸ. ਚੈਂਪੀਅਨਸ਼ਿਪ ਵਿਚ ਸ਼ਾਨਦਾਰ ਸਫਲਤਾ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦੋਵਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਬਾਰੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਨੂੰ ਇਸ ਗੱਲ 'ਤੇ ਬਹੁਤ ਮਾਣ ਹੈ ਕਿ ਛੇਵੀਂ ਜਮਾਤ ਦੇ ਵਿਦਿਆਰਥੀ ਆਰਵ ਕਾਂਸਲ ਨੇ 19ਵੇਂ ਯੂ.ਸੀ.ਐਮ.ਐਸ. ਪੰਜਾਬ ਅਤੇ ਚੰਡੀਗੜ੍ਹ ਰਾਜ ਪੱਧਰੀ ਮੁਕਾਬਲੇ 2026 ਵਿਚ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ | ਇਹ ਵੱਕਾਰੀ ਮੁਕਾਬਲਾ ਹਾਲ ਹੀ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਸੀ | ਇਸ ਸਮਾਗਮ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ 2500 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਭਾਗੀਦਾਰਾਂ ਨੂੰ ਸਿਰਫ਼ 8 ਮਿੰਟਾਂ ਦੇ ਅੰਦਰ ਜੋੜ, ਘਟਾਓ, ਗੁਣਾ ਅਤੇ ਭਾਗ ਨਾਲ ਸਬੰਧਿਤ 200 ਗਣਿਤਕ ਸਮੱਸਿਆਵਾਂ ਹੱਲ ਕਰਨੀਆਂ ਪਈਆਂ | ਇੰਜੀਨੀਅਰ ਗਰਗ ਨੇ ਦੱਸਿਆ ਕਿ ਆਰਵ ਕਾਂਸਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਤਿੰਨ ਟਰਾਫ਼ੀਆਂ ਅਤੇ 1100 ਦਾ ਨਗਦ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਨ ਨੇ ਆਰਵ ਕਾਂਸਲ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਵਿਚ ਮੌਜੂਦ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪਿ੍ੰਸੀਪਲ ਨੀਤੂ ਡਾਂਡੀ ਅਤੇ ਸਮੁੱਚੇ ਸਟਾਫ਼ ਨੇ ਆਰਵ ਕਾਂਸਲ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਮੋਗਾ ਵਿਚ ਗੰਦਗੀ ਦੇ ਢੇਰਾਂ 'ਤੇ ਭਾਜਪਾ ਵਲੋਂ ਤਿੱਖਾ ਵਿਰੋਧ, ਡਾ. ਹਰਜੋਤ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਜਨਗਣਨਾ ਦੌਰਾਨ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦ ਦੀ ਮਾਲਵਿਕਾ ਸੂਦ ਨੇ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।