13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲੱਗਾ ਕੈਂਪ ਦਾ ਉਦਘਾਟਨ ਡਾ. ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੇ ਕੀਤਾ

ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਸਾਉਣੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਵਿੰਡਸਰ ਗਾਰਡਨ ਪੈਲੇਸ ਪਿੰਡ ਦੁੱਨੇਕੇ ਜੀ.ਟੀ. ਰੋਡ ਮੋਗਾ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਕੀਤਾ ਗਿਆ | ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਾ, ਫ਼ਸਲੀ ਵਿਭਿੰਨਤਾ ਅਪਣਾਉਣਾ, ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰੇਰਿਤ ਕਰਨਾ, ਮੱਕੀ ਅਤੇ ਦਾਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰ ਕੇ ਰਕਬਾ ਵਧਾਉਣਾ, ਸਹਾਇਕ ਧੰਦੇ ਅਪਣਾਉਣਾ, ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨਾ, ਮਿੱਟੀ ਅਤੇ ਪਾਣੀ ਪਰਖ ਆਧਾਰ 'ਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨਾ, ਖੇਤੀ ਮਾਹਿਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਸਟੀਸਾਈਡਜ਼ ਦੀ ਵਰਤੋਂ ਕਰਨਾ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਸਬੰਧੀ ਪ੍ਰੇਰਿਤ ਕਰਨਾ ਹੈ | ਇਸ ਮੌਕੇ ਡਾ. ਮਨਪ੍ਰੀਤ ਸਿੰਘ ਜੈਦਕਾ ਨੇ ਸਾਉਣੀਆਂ ਦੀਆਂ ਫ਼ਸਲਾਂ, ਡਾ. ਸੰਦੀਪ ਕੁਮਾਰ ਨੇ ਸਾਉਣੀ ਦੀਆਂ ਫ਼ਸਲਾਂ, ਡਾ. ਅਜੈ ਕੁਮਾਰ ਨੇ ਸਬਜ਼ੀਆਂ ਦੀ ਕਾਸ਼ਤ, ਡਾ. ਗੁਰਲਵਲੀਨ ਸਿੰਘ ਖੇਤੀ ਵਿਕਾਸ ਅਫ਼ਸਰ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਪਸ਼ੂ ਧੰਨ ਦੀ ਸੰਭਾਲ, ਡਾ. ਨਵਦੀਪ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਕਿਸਾਨ ਹਿਤ ਵਿਚ ਟਰੇਨਿੰਗ ਦੇ ਮਹੱਤਵ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ, ਡਾ. ਬਲਜੋਤ ਸਿੰਘ ਨੇ ਮੱਛੀ ਪਾਲਣ, ਡਾ. ਬਲਵਿੰਦਰ ਸਿੰਘ ਲੱਖੇਵਾਲੀ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਰੁੱਖਾਂ ਦੀ ਸਾਂਭ-ਸੰਭਾਲ, ਡਾ. ਗੁਰਮਿੰਦਰ ਸਿੰਘ ਬਰਾੜ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਛੋਟੇ ਤੱਤਾਂ ਦੀ ਪੂਰਤੀ ਸਬੰਧੀ ਦੱਸਿਆ | ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਕਿਸਾਨ ਹਿਤ ਵਿਚ ਚਲਾਈਆਂ ਗਈਆਂ ਸਕੀਮਾਂ ਸਬੰਧੀ ਵਿਸਥਾਰ ਸਹਿਤ ਦੱਸਿਆ ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣੂੰ ਕਰਵਾਇਆ | ਕਿਸਾਨ ਮੇਲੇ ਵਿਚ ਕਿਸਾਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਸੁਖਰਾਜ ਕੌਰ ਖੇਤੀਬਾੜੀ ਅਫ਼ਸਰ ਸਦਰ ਮੁਕਾਮ, ਡਾ. ਤਰਨਜੀਤ ਸਿੰਘ, ਡਾ. ਧਰਮਵੀਰ ਸਿੰਘ, ਡਾ. ਗੁਰਬਾਜ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਡਾ. ਜਗਦੀਪ ਸਿੰਘ, ਡਾ. ਜਸਬੀਰ ਕੌਰ, ਡਾ. ਗੁਰਸਾਹਿਬ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਖ਼ੁਸ਼ਦੀਪ ਸਿੰਘ, ਡਾ. ਰਮਨਦੀਪ ਕੌਰ, ਡਾ. ਸਾਹਿਲ ਸਭਰਵਾਲ, ਡਾ. ਯਸ਼ਪ੍ਰੀਤ ਕੌਰ, ਡਾ. ਮਨਮੋਹਨ ਸਿੰਘ, ਡਾ. ਰਮਨਦੀਪ ਕੌਰ, ਡਾ. ਆਰਜੂ, ਡਾ. ਪਰਮਿੰਦਰ ਕੌਰ ਕੇ.ਵੀ.ਕੇ., ਡਾ. ਤਪਤੇਜ ਸਿੰਘ, ਰਾਜ ਸਰੂਪ ਸਿੰਘ ਗਿੱਲ ਡਿਪਟੀ ਪ੍ਰੋਜੈਕਟ ਡਾਇਰੈਕਟ, ਕਮਲਦੀਪ ਸਿੰਘ, ਕੁਲਵਿੰਦਰ ਸਿੰਘ ਬੀ.ਟੀ.ਐਮ. ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੋਦਨ ਸਿੰਘ ਨਿਧਾਂਵਾਲਾ ਆਦਿ ਹਾਜਰ ਸਨ |
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰੈੱਡ ਕਰਾਸ ਵਿਸ਼ੇਸ਼ ਸਕੂਲ ਦਾ ਦੌਰਾ ਕੀਤਾ ਅਗਲੀ ਖ਼ਬਰ ਮੋਗਾ ਵਿਚ ਗੰਦਗੀ ਦੇ ਢੇਰਾਂ 'ਤੇ ਭਾਜਪਾ ਵਲੋਂ ਤਿੱਖਾ ਵਿਰੋਧ, ਡਾ. ਹਰਜੋਤ ਨੇ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।