13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰੈੱਡ ਕਰਾਸ ਵਿਸ਼ੇਸ਼ ਸਕੂਲ ਦਾ ਦੌਰਾ ਕੀਤਾ

ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਇਨਸਾਨੀਅਤ ਅਤੇ ਹਮਦਰਦੀ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਇਕ ਵਿਸ਼ੇਸ਼ ਨੇਕ ਉਪਰਾਲਾ ਕੀਤਾ ਗਿਆ | ਸਕੂਲ ਦੇ ਪਹਿਲੀ ਅਤੇ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਮੋਗਾ ਸਥਿਤ ਰੈੱਡ ਕਰਾਸ ਸਕੂਲ ਫ਼ਾਰ ਚਿਲਡਰਨ ਵਿਦ ਸਪੈਸ਼ਲ ਨੀਡਜ਼ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਖੇਡਾਂ ਖੇਡੀਆਂ | ਬੱਚਿਆਂ ਵਿਚ ਖ਼ੁਸ਼ੀਆਂ ਵੰਡਣ ਲਈ ਸਕੂਲ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੋਹਫ਼ੇ ਵੀ ਭੇਟ ਕੀਤੇ ਗਏ | ਤੋਹਫ਼ੇ ਪ੍ਰਾਪਤ ਕਰ ਕੇ ਬੱਚਿਆਂ ਦੇ ਚਿਹਰਿਆਂ 'ਤੇ ਅਨੋਖੀ ਮੁਸਕਾਨ ਦੇਖਣ ਨੂੰ ਮਿਲੀ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਮਨਾਂ ਵਿਚ ਨਿਮਰਤਾ, ਸਤਿਕਾਰ ਅਤੇ ਹਮਦਰਦੀ ਵਰਗੇ ਗੁਣ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਇਹ ਸਿਖਾਉਣਾ ਜ਼ਰੂਰੀ ਹੈ ਕਿ ਹਰ ਇਨਸਾਨ ਖ਼ਾਸ ਹੈ ਅਤੇ ਸਾਨੂੰ ਇਕ ਦੂਜੇ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਅਧਿਆਪਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਬੱਚਿਆਂ ਨੂੰ ਸਮਾਜਿਕ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ | ਰੈੱਡ ਕਰਾਸ ਸਕੂਲ ਦੇ ਪ੍ਰਬੰਧਕਾਂ ਵਲੋਂ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਇਸ ਸ਼ਲਾਘਾਯੋਗ ਕਦਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ |
ਪਿਛਲੀ ਖ਼ਬਰ ਮੋਗਾ ਫੋਟੋਗ੍ਰਾਫਰ ਐਸੋਸੀਏਸ਼ਨ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲੱਗਾ ਕੈਂਪ ਦਾ ਉਦਘਾਟਨ ਡਾ. ਗਿੱਲ ਸੰਯੁਕਤ ਡਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।