06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੋਗਾ ਵਿਚ ਭਾਜਪਾ ਦੀ ਲਹਿਰ ਨੂੰ ਵੱਡਾ ਹੁਲਾਰਾ, ਕਈ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਮੋਗਾ ਵਿਚ ਦਿਨੋਂ-ਦਿਨ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ | ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਪਾਰਟੀ ਦਾ ਜਨ ਆਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਭਾਜਪਾ ਵੱਲ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਲੋਕਾਂ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ | ਇਸ ਮੌਕੇ ਸੰਦੀਪ ਕੌਰ ਚੜਿੱਕ, ਹਰਜਿੰਦਰ ਸਿੰਘ, ਸਿਮਰਨਜੀਤ ਕੌਰ, ਰਵੀ ਸਿੰਘ, ਬਲਰਾਜ ਕੌਰ, ਕੁਲਵੰਤ ਕੌਰ, ਰਾਹੁਲ ਸ਼ਰਮਾ, ਹਰਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਲਵਦੀਪ ਸਿੰਘ, ਜਗਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਦਿੱਤ ਸਿੰਘ, ਕੇਸ਼ਵ ਸਿੰਘ, ਕਮਲ ਕੌਰ, ਚੰਦ ਸਿੰਘ, ਗੁਰਨਾਮ ਸਿੰਘ, ਆਕਾਸ਼ਦੀਪ ਸਿੰਘ, ਅਮਨਦੀਪ ਸਿੰਘ, ਅਰਸ਼ਦੀਪ ਸਿੰਘ, ਜਗਜੀਵਨ ਸਿੰਘ, ਲਵਪ੍ਰੀਤ ਸਿੰਘ, ਹਰਵੀਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਹਿਕਦੀਪ ਸਿੰਘ, ਸਾਗਰ ਸਿੰਘ, ਸਤਪਾਲ ਸਿੰਘ, ਹਰਜਿੰਦਰ ਸਿੰਘ, ਮਨੀ ਸਿੰਘ, ਵਿਵੇਕ ਤਿਵਾੜੀ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਅਤੇ ਕੁਲਵੀਰ ਸਿੰਘ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਏ | ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਵੀ ਦਿੱਤੀ ਗਈ | ਇਸ ਮੌਕੇ ਡਾ. ਹਰਜੋਤ ਕਮਲ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਮੋਗਾ ਵਿਚ ਭਾਜਪਾ ਹੁਣ ਹਰ ਵਰਗ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਲਹਿਰ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨਵੇਂ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਮੋਗਾ ਵਿਚ ਵਿਕਾਸ ਦੀ ਨਵੀਂ ਦਿਸ਼ਾ ਸਥਾਪਿਤ ਹੋਵੇਗੀ | ਇਸ ਮੌਕੇ ਜ਼ਿਲ੍ਹਾ ਮਹਾਂਮੰਤਰੀ ਸ਼ਮਸ਼ੇਰ ਸਿੰਘ ਕੈਲਾ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਐਸ.ਸੀ. ਮੋਰਚਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ, ਮਹਿਲਾ ਮੋਰਚਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ, ਧੀਰਜ ਕੁਮਾਰ, ਭੋਲਾ ਸਿੰਘ, ਯੁਵਾ ਮੋਰਚਾ ਤੋਂ ਗੁਰਬੀਰ ਸਿੰਘ, ਲਾਲਾ ਤਾਇਲ, ਸੁਖਜਿੰਦਰ ਸਿੰਘ ਵਾਂਦਰ ਤੋਂ ਇਲਾਵਾ ਹੋਰ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਦੇ ਸੁੰਦਰੀਕਰਨ ਦੇ ਨਾਂਅ 'ਤੇ ਝੋਕਿਆ ਜਾ ਰਿਹਾ ਕਰੋੜਾਂ ਦਾ ਬਜਟ-ਅਜੇ ਸੂਦ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਵਫ਼ਦ ਦੀ ਡਿਪਟੀ ਡਾਇਰੈਕਟਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।