07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਪਰਿੰਗ ਫੀਲਡ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਬਾਘਾ ਪੁਰਾਣਾ, 9 ਮਈ (ਟਿੰਕੂ ਕਾਠਪਾਲ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਚ ਮਾਂ ਦਿਵਸ ਮਨਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤਾ ਗਿਆ¢ ਸਕੂਲ ਦੇ ਨਰਸਰੀ ਬਲਾਕ ਦੇ ਬੱਚਿਆਂ ਦੀਆਂ ਮਾਵਾਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ¢ ਸਟੇਜ ਉੱਪਰ ਮਾਂ ਦੀ ਮਹੱਤਤਾ ਦੇ ਸਬੰਧ ਵਿਚ ਗੀਤ, ਕਵਿਤਾਵਾਂ ਤੇ ਸਕਿੱਟ ਪੇਸ਼ ਕੀਤੇ ਗਏ ¢ ਬੱਚਿਆਂ ਨੇ ਆਪਣੀਆਂ ਮਾਵਾਂ ਨੂੰ ਦੇਣ ਵਾਸਤੇ ਸੁੰਦਰ ਕਾਰਡ ਤਿਆਰ ਕੀਤੇ¢ ਚੇਅਰਮੈਨ ਨਰ ਸਿੰਘ ਬਰਾੜ ਨੇ ਦੱਸਿਆ ਕਿ ਮਾਂ ਹੀ ਬੱਚੇ ਦਾ ਪਹਿਲਾ ਅਧਿਆਪਕ ਹੈ ਜੋ ਬੱਚੇ ਨੂੰ ਚੰਗਾ ਇਨਸਾਨ ਬਣਾਉਣ ਵਿਚ ਅਹਿਮ ਰੋਲ ਅਦਾ ਕਰਦੀ ਹੈ¢ ਇਸ ਮੌਕੇ ਮਾਵਾਂ ਲਈ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ¢ ਇਸ ਪ੍ਰੋਗਰਾਮ ਦੇ ਪ੍ਰਬੰਧਕ ਕੋਆਰਡੀਨੇਟਰ ਅਨੁਪਮ ਸ਼ਰਮਾ ਨੇ ਨਰਸਰੀ ਬਲਾਕ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਪ੍ਰੋਗਰਾਮ ਤਿਆਰ ਕੀਤਾ ਗਿਆ ¢ ਇਸ ਮੌਕੇ ਪਿ੍ੰਸੀਪਲ ਬੈਇਜੂ ਵਿਜੇ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਰਜਿੰਦਰ ਸਿੰਘ ਸੇਖੋਂ ਰਣਸੀਂਹ ਕਲਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਮਾਲਵਿਕਾ ਸੂਦ ਦੀ ਭੁਪੇਸ਼ ਬਘੇਲ ਨਾਲ ਦਿੱਲੀ ਵਿਚ ਅਹਿਮ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।