07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੀਆਂ ਮਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸਮਾਗਮ ਦੌਰਾਨ ਮਾਵਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਸਭ ਨੇ ਭਰਪੂਰ ਅਨੰਦ ਮਾਣਿਆ | ਇਸ ਮੌਕੇ ਬੱਚਿਆਂ ਵਲੋਂ ਗੀਤ, ਡਾਂਸ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ | ਬੱਚਿਆਂ ਦੀਆਂ ਭਾਵਨਾਤਮਿਕ ਪੇਸ਼ਕਾਰੀਆਂ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਅਤੇ ਕਈ ਮਾਵਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ | ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਮਾਵਾਂ ਦੀ ਮਹਾਨਤਾ ਬਾਰੇ ਵਿਚਾਰ ਸਾਂਝੇ ਕੀਤੇ | ਸਮਾਗਮ ਦੇ ਅੰਤ ਵਿਚ ਜੇਤੂ ਮਾਵਾਂ ਨੂੰ ਇਨਾਮ ਵੀ ਵੰਡੇ ਗਏ ਅਤੇ ਸਭ ਨੇ ਮਿਲ ਕੇ ਇਸ ਖ਼ਾਸ ਦਿਨ ਨੂੰ ਯਾਦਗਾਰ ਬਣਾਇਆ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਭਲਕੇ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ ਅਗਲੀ ਖ਼ਬਰ ਹਰਜਿੰਦਰ ਸਿੰਘ ਸੇਖੋਂ ਰਣਸੀਂਹ ਕਲਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।