02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਹੀ ਦੁੱਖਾਂ ਕਲੇਸ਼ਾਂ ਤੋਂ ਬਚਿਆ ਜਾ ਸਕਦਾ ਹੈ-ਬਾਬਾ ਗੁਰਦੀਪ ਸਿੰਘ

ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੇ ਇਤਿਹਾਸਕ ਅਤੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੰਤ ਬਾਬਾ ਨਛੱਤਰ ਸਿੰਘ ਜੀ) ਚੰਦ ਪੁਰਾਣਾ ਵਿਖੇ ਜੇਠ ਦੀ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨਾਲ ਪ੍ਰਵਚਨਾਂ ਸਾਂਝ ਪਾਉਂਦਿਆਂ ਕਿਹਾ ਕਿ ਅੱਜ ਦੇ ਦੁਨਿਆਵੀ ਯੁੱਗ ਵਿਚ ਮਨੁੱਖ ਬਹੁਤ ਸਾਰੇ ਦੁੱਖਾਂ ਕਲੇਸਾਂ ਵਿਚ ਫਸਿਆ ਹੋਇਆ ਹੈ ਅਤੇ ਇਨ੍ਹਾਂ ਦੁਨਿਆਵੀ ਬੁਰਾਈਆਂ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਹਰ ਰੋਜ਼ ਪਵਿੱਤਰ ਬਾਣੀ ਦਾ ਜਾਪ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦਸ ਗੁਰੂਆਂ ਅਤੇ ਭਗਤਾਂ ਦੀ ਬਾਣੀ ਸਾਡੇ ਲਈ ਇਕ ਅਜਿਹਾ ਅਨਮੋਲ ਖਜ਼ਾਨਾ ਹੈ ਜਿਸ ਵਿਚੋਂ ਸਾਨੂੰ ਸਭ ਕੁਝ ਪ੍ਰਾਪਤ ਹੋ ਸਕਦਾ ਹੈ ਬੱਸ ਸਾਨੂੰ ਦਿ੍ੜ੍ਹ ਨਿਸ਼ਚਾ ਕਰਨ ਦੀ ਲੋੜ ਹੈ | ਸਾਡੇ ਮਨ ਦੀ ਭਟਕਣਾ ਹੀ ਸਾਨੂੰ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਤੇ ਦੁੱਖਾਂ ਕਲੇਸਾਂ ਵੱਲ ਲੈ ਕੇ ਜਾਂਦੀ ਹੈ ਅਤੇ ਇਸ ਮਨ ਦੀ ਭਟਕਣਾ ਤੋਂ ਛੁਟਕਾਰਾ ਗੁਰਬਾਣੀ ਪੜ੍ਹ ਸੁਣ ਕੇ ਹੀ ਮਿਲ ਸਕਦਾ ਹੈ |
ਪਿਛਲੀ ਖ਼ਬਰ ਮੋਗਾ ਵਿਖੇ ਇਲੈਕਟਰੋਹੋਮਿਓਪੈਥਿਕ ਡਾਕਟਰਾਂ ਦੀ ਸੂਬਾ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਹੈਰਾਨੀਜਨਕ ਹੈ ਭਾਰਤ ਦਾ ਤਕਨੀਕੀ ਵਿਕਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।