02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵਲੋਂ 22 ਮੁਕੱਦਮੇ ਦਰਜ ਕਰ ਕੇ 30 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ -ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 17-05-2026
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)-ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 5 ਕਾਸੋ ਓਪਰੇਸ਼ਨ ਕੀਤੇ ਤੇ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਦੌਰਾਨ ਡਰੱਗ ਦੇ 19 ਮੁਕੱਦਮੇ ਦਰਜ ਕਰ ਕੇ 29 ਦੋਸ਼ੀਆਂ ਨੂੰ ਕਾਬੂ ਕਰ ਕੇ ਅਤੇ 203 ਗਰਾਮ ਹੈਰੋਇਨ, 382 ਨਸ਼ੀਲੀਆਂ ਗੋਲੀਆਂ, 13 ਕਿੱਲੋ 500 ਗਰਾਮ ਭੁੱਕੀ ਪੋਸਤ, 18 ਲੀਟਰ ਸ਼ਰਾਬ ਠੇਕਾ, 180 ਲੀਟਰ ਲਾਹਣ, 37.500 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਵਾਈ | ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ 4 ਮੁਕੱਦਮੇ ਦਰਜ ਕਰ ਕੇ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ 171 ਲੀਟਰ ਠੇਕਾ ਸ਼ਰਾਬ, 37.500 ਲੀਟਰ ਨਾਜਾਇਜ਼ ਸ਼ਰਾਬ ਤੇ 180 ਲੀਟਰ ਲਾਹਣ ਬਰਾਮਦ ਕਰਵਾਈ | ਸਰਤਾਜ ਸਿੰਘ ਚਾਹਲ ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਕੁੱਲ 22 ਮੁਕੱਦਮੇ ਦਰਜ ਕਰ ਕੇ 30 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ 237 ਗਰਾਮ ਹੈਰੋਇਨ, 552 ਨਸ਼ੀਲੀਆਂ ਗੋਲੀਆਂ, 22 ਕਿੱਲੋ 500 ਗਰਾਮ ਭੁੱਕੀ ਪੋਸਤ ਬਰਾਮਦ ਕਰਵਾਈ | ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 4 ਮੁਕੱਦਮੇ ਦਰਜ ਕਰ ਕੇ 6 ਦੋਸ਼ੀਆਂ ਨੂੰ ਕਾਬੂ ਕਰ ਕੇ 180 ਲੀਟਰ ਲਾਹਣ, 171 ਲੀਟਰ ਠੇਕਾ ਸ਼ਰਾਬ, 37.500 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਵਾਈ | ਇਸ ਦੌਰਾਨ 3 ਪੀ.ਓ. ਗਿ੍ਫ਼ਤਾਰ ਕੀਤੇ | ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ 1 ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 14 ਹਜ਼ਾਰ ਰੁਪਏ ਬਰਾਮਦ ਕੀਤੇ ਗਏ |
ਪਿਛਲੀ ਖ਼ਬਰ ਖੱਤਰੀ ਸਭਾ ਨੇ ਮਨਾਇਆ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਅਗਲੀ ਖ਼ਬਰ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਤੇ ਵਿੱਤ ਨਾਲ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।