03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੇਂਦਰ ਸਰਕਾਰ ਨੇ ਤੇਲ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਮਹਿੰਗਾਈ ਦੀ ਭੱਠੀ 'ਚ ਝੋਖਿਆ-ਭੁੱਲਰ, ਔਲਖ, ਢਿੱਲੋਂ

ਅਜੀਤ ਡੈਸਕ 17-05-2026
ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਜਿੱਥੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿਚ ਝੋਕਿਆ ਗਿਆ ਹੈ ਉੱਥੇ ਕਿਰਸਾਨੀ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਜਸਵਿੰਦਰ ਸਿੰਘ ਔਲਖ ਪੰਚਾਇਤ ਮੈਂਬਰ ਡਾਕਟਰ ਢਿੱਲੋਂ ਨੇ ਕਰਦਿਆਂ ਕਿਹਾ ਕਿ ਕਿਰਸਾਨੀ ਜਿੱਥੇ ਪਿਛਲੇ ਸਮੇਂ ਤੋਂ ਕੁਦਰਤੀ ਆਫਤਾਂ ਦੀ ਮਾਰ ਝੱਲ ਰਹੀ ਹੈ ਉੱਥੇ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਕਿਸਾਨੀ ਨੂੰ ਹੁਣ ਮਹਿੰਗਾਈ ਦੀ ਮਾਰ ਵੀ ਝੱਲਣੀ ਪਵੇਗੀ ਜਦੋਂ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਖੁਦਕੁਸ਼ੀਆਂ ਰਾਹ ਪਿਆ ਹੋਇਆ ਹੈ ¢ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੰਗ ਕੀਤੀ ਕਿ ਤੇਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਾਪਸ ਲੈ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ ¢ ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਢਿੱਲੋਂ, ਬਲਦੇਵ ਸਿੰਘ ਦੇਬੀ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਨਾ ਮਾਤਰ ਐਮ. ਐਸ. ਪੀ. ਦੇ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਲੈਣ ਸੰਬੰਧੀ ਭਾਰੀ ਉਤਸ਼ਾਹ- ਪਿ੍ੰਸੀਪਲ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।