04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-05-2026
ਬਾਘਾ ਪੁਰਾਣਾ, 16 ਮਈ (ਟਿੰਕੂ ਕਾਠਪਾਲ)-ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ¢ ਕਾਮਰਸ ਸਟਰੀਮ ਵਿਚ ਜੀਵਨਜੋਤ ਸਿੰਘ ਨੇ 95.20 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਹਰਮਨਦੀਪ ਕੌਰ ਨੇ 91.16 ਫੀਸਦੀ ਨਾਲ ਦੂਸਰਾ, ਕਰਨਵੀਰ ਸਿੰਘ ਬਰਾੜ ਨੇ 88.2 ਫੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਸੁਖਪ੍ਰੀਤ ਕੌਰ, ਸੋਨਪ੍ਰੀਤ ਕੌਰ, ਵੀਰਪਾਲ ਕੌਰ ਅਤੇ ਨਵਜੋਤ ਸਿੰਘ ਨੇ ਵਧੀਆ ਅੰਕ ਪ੍ਰਾਪਤ ਕੀਤੇ¢ ਮੈਡੀਕਲ ਵਿਚ ਜਸਮੀਨ ਕੌਰ ਨੇ 89.4 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਆਰਟਸ ਵਿਚ ਮਹੇਸ਼ਇੰਦਰਪਾਲ ਨੇ 77 ਫੀਸਦੀ ਅਤੇ ਹਰਮੀਨ ਕੌਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕੀਤੇ¢ ਵਿਸ਼ਾ-ਵਾਰ ਅੰਕਾਂ ਵਿਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਪਿ੍ੰਸੀਪਲ ਜੀਨਮ ਮੈਡਮ ਅਤੇ ਚੇਅਰਮੈਨ ਮਨੋਜ਼ ਕੁਮਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਉੱਚੇ ਨਤੀਜੇ ਹੀ ਨਹੀਂ ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਦੇ ਕੇ ਉਨ੍ਹਾਂ ਨੂੰ ਜੀਵਨ ਵਿਚ ਸਫਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ ¢
ਪਿਛਲੀ ਖ਼ਬਰ ਬਾਘਾ ਪੁਰਾਣਾ ਬੱਸ ਸਟੈਂਡ ਕੋਲ ਲੱਗਿਆ ਆਰ.ਓ. ਫਿਲਟਰ ਖਰਾਬ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਤਰਸੇਮ ਸਿੰਘ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।