04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਰਤੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਵਰਨਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 17-05-2026
ਧਰਮਕੋਟ, 16 ਮਈ (ਪਰਮਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਚੀਮਾ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਧਰਮਕੋਟ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਬਲਾਕ ਧਰਮਕੋਟ ਅਤੇ ਰਾਜੇਵਾਲ ਗਰੁੱਪ ਦੇ ਵਲੋਂ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈ ਕੇ ਜੋ ਕੱਲ੍ਹ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਸੀ ਉਸ ਮੁਜ਼ਾਹਰੇ ਵਿਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਸੀ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਸ਼ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵਰਸਾਏ¢ ਕਿਸਾਨਾਂ 'ਤੇ ਹੋਏ ਜਬਰ ਵਿਰੁੱਧ ਅੱਜ ਪੂਰੇ ਪੰਜਾਬ ਵਿਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਫੂਕੇ ਗਏ | ਕਿਰਤੀ ਕਿਸਾਨ ਯੂਨੀਅਨ ਬਲਾਕ ਧਰਮਕੋਟ ਅਤੇ ਰਾਜੇਵਾਲ ਗਰੁੱਪ ਵਲੋਂ ਬਲਾਕ ਧਰਮਕੋਟ ਵਿਚ ਪੁਤਲੇ ਫੂਕੇ ਗਏ | ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ¢
ਪਿਛਲੀ ਖ਼ਬਰ ਲੋਕ ਸਾਹਿਤ ਅਕਾਦਮੀ ਵਲੋਂ ਹਰਚਰਨ ਸਿੰਘ ਸੰਧੂ ਦੀ ਕਾਵਿ ਪੁਸਤਕ 'ਜਿਨ੍ਹਾਂ ਨੈਣ ਨੀਂਦ੍ਰਾਵਲੇ' ਕੀਤੀ ਲੋਕ ਅਰਪਣ ਅਗਲੀ ਖ਼ਬਰ ਗੁਰੂ ਨਾਨਕ ਡਿਗਰੀ ਕਾਲਜ ਜੀ. ਟੀ. ਬੀ. ਗੜ੍ਹ ਦੇ ਖੇਡ ਮੈਦਾਨ ਵਿਚ ਕਬੱਡੀ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।