05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕੀਤੀ ਅਹਿਮ ਮੀਟਿੰਗ

ਅਜੀਤ ਡੈਸਕ 17-05-2026
ਧਰਮਕੋਟ, 16 ਮਈ (ਪਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਹਲਕਾ ਧਰਮਕੋਟ ਦੇ ਅਹੁਦੇਦਾਰਾਂ ਅਤੇ ਪਾਰਟੀ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਧਰਮਕੋਟ ਸਥਿਤ ਰਿਹਾਇਸ਼ ਵਿਖੇ ਹੋਈ ਜਿਸ ਵਿਚ ਆਗਾਮੀ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ | ਮੀਟਿੰਗ ਦੌਰਾਨ ਪਾਰਟੀ ਦੀਆਂ ਅਗਲੀਆਂ ਗਤੀਵਿਧੀਆਂ, ਸੰਗਠਨਾਤਮਕ ਮਜ਼ਬੂਤੀ ਅਤੇ ਚੋਣੀ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀਆਂ ਹਦਾਇਤਾਂ ਵੀ ਆਗੂਆਂ ਨਾਲ ਸਾਂਝੀਆਂ ਕੀਤੀਆਂ ਗਈਆਂ ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਚੋਣੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਬਰਜਿੰਦਰ ਸਿੰਘ ਬਰਾੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਕੋਟ ਈਸੇ ਖਾਂ ਦੀਆਂ ਚੋਣਾਂ ਵਿਚ ਵੀ ਪਾਰਟੀ ਪੂਰੀ ਮਜ਼ਬੂਤੀ ਅਤੇ ਇਕਜੁੱਟਤਾ ਨਾਲ ਮੈਦਾਨ ਵਿਚ ਉੱਤਰੇਗੀ | ਮੀਟਿੰਗ ਦੌਰਾਨ ਰਜਿੰਦਰ ਸਿੰਘ ਡੱਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਅਤੇ ਗੁਰਮੀਤ ਸਿੰਘ ਗਗੜਾ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਪੱਪੂ ਕਾਹਨੇ ਵਾਲਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਜੇਕਰ ਹਰ ਆਗੂ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਏ ਤਾਂ ਚੋਣੀ ਮੈਦਾਨ ਵਿਚ ਪਾਰਟੀ ਦੀ ਸਫਲਤਾ ਨਿਸ਼ਚਿਤ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨ ਲਾਜ਼ਮੀ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਗੁਰਮੇਲ ਸਿੰਘ ਸਿੱਧੂ ਸਰਕਲ ਪ੍ਰਧਾਨ, ਪਰਮਜੀਤ ਸਿੰਘ ਜਲਾਲਾਬਾਦ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਜਸਵਿੰਦਰ ਸਿੰਘ ਮਨੇਸ ਖੰਭੇ, ਦਿਲਬਾਗ ਸਿੰਘ ਹੈਪੀ ਭੁੱਲਰ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸ਼ਾਹ ਵਾਲਾ,ਸਰਕਲ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ, ਸਾਬਕਾ ਸਰਪੰਚ ਬਲਵਿੰਦਰ ਸਿੰਘ ਔਲਖ ਪੰਡੋਰੀ ਅਰਾਈਆਂ, ਪਾਲ ਸਿੰਘ ਧਰਮ ਸਿੰਘ ਵਾਲਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਨਿਸ਼ਾਨ ਸਿੰਘ ਮੂਸੇ ਵਾਲਾ ਸਰਕਲ ਪ੍ਰਧਾਨ, ਸੁਰਜੀਤ ਸਿੰਘ ਰਾਮਗੜ੍ਹ ਸਾਬਕਾ ਸਰਪੰਚ, ਗੁਰਜੰਟ ਸਿੰਘ ਰਾਮੰੂਵਾਲਾ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ 'ਚ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ •ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀਆਂ ਕਾਪੀਆਂ... ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ 72 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਭੁਪਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।