05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਹਾਲ ਸਿੰਘ ਵਾਲਾ 'ਚ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ •ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-05-2026
ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਅੱਠਵੇਂ ਦਿਨ ਵੀ ਕੰਮ ਛੋੜ ਹੜਤਾਲ ਜਾਰੀ ਰਹੀ ਤੇ ਸ਼ਹਿਰ ਦੀ ਸਫਾਈ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੱਤੀ ਰਾਮ ਦੀ ਅਗਵਾਈ ਹੇਠ ਸਫ਼ਾਈ ਸੇਵਕ ਯੂਨੀਅਨ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸ਼ਹਿਰ ਦੇ ਮੁੱਖ ਚੌਂਕ 'ਚ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ 10 ਸਾਲਾ ਮੁਲਾਜ਼ਮ ਮਾਰੂ ਨੀਤੀਆਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਫ਼ਾਈ ਕਾਮਿਆਂ ਨੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਜਾਗਰਣ ਸੱਦਾ ਪੱਤਰ ਭੇਟ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।