31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੈਕਰੋ ਗਲੋਬਲ ਵਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਆਇਲਟਸ 'ਚ ਦਾਖ਼ਲਾ ਲੈਣ ਦੀ ਅਪੀਲ-ਡੱਲਾ

ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਵਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਨਤੀਜਾ ਆਉਣ 'ਤੇ ਵਧਾਈ ਦਿੱਤੀ ਗਈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਲਈ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਦਾ ਸਹੀ ਸਮਾਂ ਹੈ | ਜੇਕਰ ਵਿਦਿਆਰਥੀ ਵਿਦੇਸ਼ ਵਿਚ ਉਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਹਨ ਤਾਂ ਉਹ ਹੁਣ ਤੋ ਹੀ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਨੂੰ ਵਧੀਆ ਮੌਕਾ ਮਿਲ ਸਕੇ | ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਨਾਲ ਪੰਜਾਬ ਵਿਚ ਤੇਜੀ ਨਾਲ ਆਪਣੀ ਪਹਿਚਾਣ ਬਣਾ ਚੁੱਕਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ 'ਤੇ ਟੈੱਸਟ ਲਿਆ ਜਾਂਦਾ ਹੈ ਅਤੇ ਉਸੇ ਦੇ ਆਧਾਰ ਤੇ ਕਲਾਸਾਂ ਵਿਚ ਦਾਖਲਾ ਦਿੱਤਾ ਜਾਂਦਾ ਹੈ | ਵਿਦਿਆਰਥੀਆਂ ਲਈ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਤਿਆਰੀ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਮੈਕਰੋ ਗਲੋਬਲ ਵਲੋਂ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਕਲਾਸਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ ਤਾਂ ਜੋ ਦੂਰ ਦਰਾਜ਼ ਇਲਾਕਿਆਂ ਦੇ ਵਿਦਿਆਰਥੀ ਵੀ ਘਰ ਬੈਠੇ ਤਿਆਰੀ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਤੋ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਟੂਰਿਸਟ ਵੀਜ਼ਾ, ਵਰਕ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ |

ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਬੀ.ਐਸ.ਸੀ. ਨਰਸਿੰਗ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਨੇ ਪੂਰੇ ਪੰਜਾਬ 'ਚ ਪੰਜਵੀ... ਅਗਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ 'ਆਪ' ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ-ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।