31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੀ.ਐਸ.ਯੂ. ਵਲੋਂ ਨੌਜਵਾਨਾਂ ਨੂੰ ਕਾਕਰੋਚ ਕਹਿਣ ਖ਼ਿਲਾਫ਼ ਪ੍ਰਦਰਸ਼ਨ

ਅਜੀਤ ਡੈਸਕ 23-05-2026
ਅਜੀਤਵਾਲ, 22 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨੌਜਵਾਨਾਂ ਨੂੰ ਕਾਕਰੋਚ ਕਹਿਣ ਵਾਲ਼ੇ ਬਿਆਨ 'ਤੇ ਭਾਰਤ ਦੇ ਚੀਫ਼ ਜਸਟਿਸ ਸੂਰਯਾਕਾਂਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੀ.ਐਸ.ਯੂ. ਦੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਢੁੱਡੀਕੇ ਨੇ ਕਿਹਾ ਕਿ ਦੇਸ਼ ਦੇ ਚੀਫ਼ ਜਸਟਿਸ ਨੌਜਵਾਨਾਂ ਨੂੰ ਕਹਿ ਰਹੇ ਹਨ ਕਿ ਜਿਹੜੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ਼ਦਾ ਉਹ ਮੀਡੀਆ ਅਤੇ ਆਰ.ਟੀ.ਆਈ. ਐਕਟੀਵਿਸਟ ਬਣ ਜਾਂਦੇ ਹਨ | ਅਜਿਹੇ ਨੌਜਵਾਨ ਕਾਕਰੋਚਾਂ ਵਰਗੇ ਹੁੰਦੇ ਹਨ | ਪਰ ਜੱਜ ਨੂੰ ਨੌਜਵਾਨਾਂ ਪ੍ਰਤੀ ਅਜਿਹੇ ਸ਼ਬਦ ਬੋਲਣ ਦੀ ਥਾਂ ਇਸ ਦੇਸ਼ ਦੇ ਰਾਜ ਪ੍ਰਬੰਧ ਦੀ ਪੈਦਾ ਕੀਤੀ ਹੋਈ ਬੇਰੁਜ਼ਗਾਰੀ 'ਤੇ ਬਿਆਨ ਦੇਣਾ ਚਾਹੀਦਾ ਹੈ | ਦੇਸ਼ ਵਿਚ ਲੱਖਾਂ ਦੀ ਗਿਣਤੀ ਵਿਚ ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿਚ ਡਿਗਰੀਆਂ ਲੈ ਕੇ ਠੋਕਰਾਂ ਖਾ ਰਹੇ ਹਨ | ਕਿਸੇ ਵੀ ਸਮੇਂ ਨੀਟ ਵਰਗੇ ਪੇਪਰ ਲੀਕ ਹੋ ਜਾਂਦੇ ਹਨ | ਪਰ ਇਸ 'ਤੇ ਸੁਪਰੀਮ ਕੋਰਟ ਦਾ ਕੋਈ ਬਿਆਨ ਨਹੀਂ ਆਉਂਦਾ | ਦੇਸ਼ ਭਰ ਵਿਚ ਵਿਰੋਧ ਹੋਣ ਤੋਂ ਬਾਅਦ ਵੀ ਚੀਫ਼ ਜਸਟਿਸ ਇੰਡੀਆ ਨੇ ਆਪਣੇ ਬਿਆਨ 'ਤੇ ਮੁਆਫ਼ੀ ਨਹੀਂ ਮੰਗੀ, ਜਿਸ ਕਰਕੇ ਜਥੇਬੰਦੀ ਨੇ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ | ਇਸ ਮੌਕੇ ਕਾਲਜ ਇਕਾਈ ਵਲੋਂ ਜਸ਼ਨਪ੍ਰੀਤ ਸਿੰਘ, ਪ੍ਰਧਾਨ ਜਗਸੀਰ ਚਕਰ, ਕੋਮਲਪ੍ਰੀਤ ਕੌਰ ਬੁੱਟਰ, ਸਾਹਿਲ ਮੋਗਾ, ਸੁਖਪ੍ਰੀਤ ਦੌਧਰ, ਤਰਸੇਮ ਕੋਕਰੀ, ਕਰਮਜੀਤ, ਜੋਤ ਕੋਕਰੀ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਇਮਾਨਦਾਰੀ ਦੀ ਮਿਸਾਲ ਬਣੀ ਕੈਸ਼ੀਅਰ ਪ੍ਰਭਜੋਤ ਕੌਰ, ਪੰਚਾਇਤ ਵਲੋਂ ਸਨਮਾਨਿਤ ਅਗਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਬੀ.ਐਸ.ਸੀ. ਨਰਸਿੰਗ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਨੇ ਪੂਰੇ ਪੰਜਾਬ 'ਚ ਪੰਜਵੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।