30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਨਦੀਪ ਸਿੰਘ ਸੰਧੂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 23-05-2026
ਕਿਸ਼ਨਪੁਰਾ ਕਲਾਂ, 22 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ, ਸਨਦੀਪ ਸਿੰਘ ਸੰਧੂ ਯੂਥ ਪ੍ਰਧਾਨ ਪਿੰਡ ਇੰਦਰਗੜ੍ਹ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਜਗਦੀਪ ਕੌਰ ਸੰਧੂ ਹਲਕਾ ਕੁਆਰਡੀਨੇਟਰ ਧਰਮਕੋਟ ਜੋ ਕੇ ਆਮ ਆਦਮੀ ਪਾਰਟੀ ਦੇ ਸਰਗਰਮ ਅਹੁਦੇਦਾਰ ਰਹਿ ਚੁੱਕੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੇ ਯਤਨਾਂ ਸਦਕਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਰਪਾਉ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮੈਂ ਆਮ ਆਦਮੀ ਪਾਰਟੀ ਵਿਚ ਬੜੀ ਮਿਹਨਤ ਕਰਦਿਆਂ ਦਿਨ ਰਾਤ ਇਕ ਕੀਤਾ ਪਰ ਨਿਰਾਸ਼ਾ ਹੀ ਪੱਲੇ ਪਈ, ਸਨਦੀਪ ਸਿੰਘ ਨੇ ਕਿਹਾ ਕਿ ਅੱਜ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੈਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਜੁਆਇਨ ਕਰਦਿਆਂ ਹਲਾਸ਼ੇਰੀ ਦਿੱਤੀ ਹੈ ਕਿ ਆਪਣੇ ਨਗਰ ਦੇ ਵਿਕਾਸ ਕਾਰਜਾਂ ਵਿਚ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕੰਮ ਕਰਾਂਗਾ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਪਰਿਵਾਰ ਨੂੰ ਹੋਰ ਵੱਡਾ ਕਰਨ ਲਈ ਆਗੂਆਂ ਤੇ ਵਰਕਰਾਂ ਨਾਲ ਜੋੜਾਂਗਾ | ਅੰਤ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਹੈ ਕਿ ਕੰਮ ਕਰਨ ਵਾਲੇ ਮਿਹਨਤੀ ਜੁਝਾਰੂ ਨੌਜਵਾਨਾਂ ਲਈ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਮੁੱਲ ਪਾਉਂਦਾ ਆਇਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਖਣਮੁੱਖ ਭਾਰਤੀ ਪੱਤੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਲਾਭ ਸਿੰਘ ਆਹਲੂਵਾਲੀਆ ਅਗਲੀ ਖ਼ਬਰ ਵਾਰਡ ਨੰਬਰ 14 ਤੋਂ 'ਆਪ' ਦੇ ਉਮੀਦਵਾਰ ਰੀਤੂ ਬਾਲਾ ਨੂੰ ਮਿਲ ਰਿਹਾ ਵੱਡਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।