29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਨਿਗਮ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ-ਚੇਅਰਮੈਨ ਛਿੰਦਾ, ਬਿੱਟੂ, ਮੱਲਕੇ, ਕਿੰਗਰਾ

ਅਜੀਤ ਡੈਸਕ 23-05-2026
ਠੱਠੀ ਭਾਈ, 22 ਮਈ (ਜਗਰੂਪ ਸਿੰਘ ਮਠਾੜੂ)-ਆਉਣ ਵਾਲੀ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ ਅਤੇ ਸਰਕਲ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹਰ ਵਾਰਡ ਵਿਚ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ ਦਾ ਪੂਰਾ ਸਾਥ ਪਾਰਟੀ ਨੂੰ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਕੇ ਨਗਰ ਨਿਗਮ ਵਿਚ ਆਪਣਾ ਮੇਅਰ ਬਣਾਉਣਗੇ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ |
ਪਿਛਲੀ ਖ਼ਬਰ ਡਾ. ਸੀਮਾਂਤ ਗਰਗ ਵਲੋਂ ਭਾਜਪਾ ਉਮੀਦਵਾਰਾਂ ਲਈ ਘਰ-ਘਰ ਜਾ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਅੰਮਿ੍ਤਪਾਲ ਕੌਰ ਭੁੱਲਰ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।