29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 46 ਤੋਂ 'ਆਪ' ਉਮੀਦਵਾਰ ਹਰਦੀਪ ਕੌਰ ਸ਼ਾਨ ਨਾਲ ਜਿੱਤਣਗੇ-ਵਿਧਾਇਕਾ ਡਾ. ਅਰੋੜਾ

ਅਜੀਤ ਡੈਸਕ 23-05-2026
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 46 ਤੋਂ 'ਆਪ' ਦੀ ਟਿਕਟ ਤੋਂ ਚੋਣ ਲੜ ਰਹੇ ਹਰਦੀਪ ਕੌਰ ਧਰਮ-ਪਤਨੀ ਸੁਰਿੰਦਰ ਸਿੰਘ ਗੋਗਾ ਸਾਬਕਾ ਕੌਂਸਲਰ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਬੜੇ ਸੁਚੱਜੇ ਢੰਗ ਨਾਲ ਚਲਾ ਰਹੇ ਹਨ | ਡਾ. ਅਰੋੜਾ ਨੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਹਰਦੀਪ ਕੌਰ ਪਤਨੀ ਸੁਰਿੰਦਰ ਸਿੰਘ ਗੋਗਾ ਸਾਬਕਾ ਕੌਂਸਲਰ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਤੇ ਸ਼ਹਿਰ ਵਾਸੀਆਂ ਦੀਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਡਾ. ਅਰੋੜਾ ਨੇ ਕਿਹਾ ਕਿ ਇਹ ਪਰਿਵਾਰ ਸ਼ੁਰੂ ਤੋਂ ਹੀ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਤੇ ਹਰਦੀਪ ਕੌਰ ਦੇ ਸਹੁਰਾ ਸਾਹਿਬ ਸਵ: ਪੂਰਨ ਸਿੰਘ ਡੀਪੂ ਵਾਲੇ ਜਿਨ੍ਹਾਂ ਨੇ ਲੰਮਾ ਸਮਾਂ ਬਤੌਰ ਕੌਂਸਲਰ ਸੇਵਾ ਕੀਤੀ, ਉਸ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸੁਰਿੰਦਰ ਸਿੰਘ ਗੋਗਾ ਵੀ ਦੋ ਵਾਰ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਇਸ ਵਾਰ ਹਰਦੀਪ ਕੌਰ ਨੂੰ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਡਾ. ਅਰੋੜਾ ਨੇ ਕਿਹਾ ਕਿ ਸਾਡੀ ਪਾਰਟੀ ਦਾ ਇਕੋ ਇਕ ਆਪ ਪਾਰਟੀ ਦੇ ਉਮੀਦਵਾਰ ਬੀਬੀ ਹਰਦੀਪ ਕੌਰ ਹਨ ਤੇ ਇਕ ਪਾਸੇ ਜੋ ਵਿਰੋਧੀ ਜੋ ਕਿ ਸਾਡੀ ਪਾਰਟੀ ਤੋਂ 11 ਨੰਬਰ ਵਾਰਡ ਤੋਂ ਚੋਣ ਲੜ ਰਹੇ ਹਨ ਤੇ ਹੁਣ ਉਨ੍ਹਾਂ ਨੇ 46 ਨੰਬਰ ਵਾਰਡ ਤੋਂ ਆਜ਼ਾਦ ਕਾਗ਼ਜ਼ ਭਰੇ ਹਨ ਜੋ ਕਿ ਪਾਰਟੀ ਨਾਲ ਉਨ੍ਹਾਂ ਨੇ ਧੋਖਾ ਕੀਤਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੋ ਵੀ ਆਜ਼ਾਦ ਉਮੀਦਵਾਰ ਇੱਥੋਂ ਖੜ੍ਹਾ ਹੈ ਉਸ ਨਾਲ ਆਪ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ | ਇਸ ਮੌਕੇ ਹਰਦੀਪ ਕੌਰ ਨੇ ਕਿਹਾ ਕਿ ਜੋ ਪਾਰਟੀ ਨੇ ਮੈਨੂੰ ਸੇਵਾ ਦਾ ਮੌਕਾ ਦਿੱਤਾ ਹੈ ਮੈਂ ਵਾਰਡ ਵਾਸੀਆਂ ਨੂੰ ਇਹ ਭਰੋਸਾ ਦਿਵਾਉਂਦੀ ਹਾਂ ਕਿ ਜਿਸ ਤਰ੍ਹਾਂ ਮੇਰੇ ਸਹੁਰਾ ਸਾਹਿਬ ਤੇ ਮੇਰੇ ਪਤੀ ਨੇ ਬਤੌਰ ਕੌਂਸਲਰ ਸੇਵਾਵਾਂ ਨਿਭਾਈਆਂ ਹਨ ਤੇ ਸ਼ਹਿਰ ਵਿਚ ਇਕ ਵਿਲੱਖਣ ਸਥਾਨ ਬਣਾਇਆ ਹੈ ਉਸੇ ਤਰ੍ਹਾਂ 46 ਨੰਬਰ ਵਾਰਡ ਦੀ ਸੇਵਾ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਲਈ ਮੈਨੂੰ ਇਕ ਵਾਰ ਸੇਵਾ ਦਾ ਮੌਕਾ ਜ਼ਰੂਰ ਦਿਓ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ ਸੱਤ ਤੋਂ ਉਮੀਦਵਾਰ ਕਰਨਦੀਪ ਕੌਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਡਾ. ਸੀਮਾਂਤ ਗਰਗ ਵਲੋਂ ਭਾਜਪਾ ਉਮੀਦਵਾਰਾਂ ਲਈ ਘਰ-ਘਰ ਜਾ ਕੇ ਚੋਣ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।