13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੀਤ ਮਾਨ ਵਾਰਡ ਨੰਬਰ 3 ਤੋਂ ਮਜ਼ਬੂਤ ਸਥਿਤੀ ਵਿਚ

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 3 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਮਜ਼ਬੂਤ ਉਮੀਦਵਾਰ ਸਾਬਕਾ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਮਨਜੀਤ ਮਾਨ ਜੋ ਕਿ ਪੰਜਵੀਂ ਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਨੂੰ ਵਾਰਡ ਵਾਸੀਆਂ ਨੂੰ ਭਰਵਾਂ ਹੁੰਗਾਰਾ ਹੀ ਨਹੀਂ ਮਿਲ ਰਿਹਾ ਸਗੋਂ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸਮਰਥਕ ਦਿਨ ਰਾਤ ਇਕ ਕਰ ਰਹੇ ਹਨ | ਬੀਤੀ ਸ਼ਾਮ ਸਹਾਇਕ ਸੂਬਾ ਕਨਵੀਨਰ ਰਵਿੰਦਰ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਉਨ੍ਹਾਂ ਦੇ ਹੱਕ ਵਿਚ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨਜੀਤ ਮਾਨ ਪਿਛਲੇ ਲੰਮੇ ਸਮੇਂ ਤੋਂ ਇਸ ਵਾਰਡ ਦੀ ਸੇਵਾ ਕਰਦੇ ਆ ਰਹੇ ਹਨ | ਜੇਕਰ ਤੁਸੀਂ ਇਨ੍ਹਾਂ ਨੂੰ ਇਸ ਵਾਰ ਫਿਰ ਸੇਵਾ ਦਾ ਮੌਕਾ ਦਿੰਦੇ ਹੋ ਤਾਂ ਅਸੀਂ ਕਾਂਗਰਸ ਪਾਰਟੀ ਵਲੋਂ ਇਹ ਭਰੋਸਾ ਦਿਵਾਉਂਦੇ ਹਾਂ ਕਿ ਮਨਜੀਤ ਮਾਨ ਨੂੰ ਮੋਗਾ ਦਾ ਮੇਅਰ ਬਣਾਇਆ ਜਾਵੇਗਾ | ਉਨ੍ਹਾਂ ਵਾਰਡ ਵਾਸੀਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜੋ ਮਨਜੀਤ ਮਾਨ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾ ਰਹੇ ਹਨ | ਇਸ ਮੌਕੇ ਮਨਜੀਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਤੇ ਉਨ੍ਹਾਂ ਦੀ ਧਰਮ-ਪਤਨੀ ਅਮਨਪ੍ਰੀਤ ਕੌਰ ਨੇ ਵਾਰਡ ਵਾਸੀਆਂ ਦੀ ਸੇਵਾ ਕੀਤੀ ਹੈ ਤੇ ਹੁਣ ਵੀ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਮਾਲਵਿਕਾ ਸੂਦ, ਗੁਰਸੇਵਕ ਸਿੰਘ ਚੀਮਾ ਸੀਨੀਅਰ ਆਗੂ ਤੇ ਵਾਰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਨੇ ਟਰੈਕਟਰ ਨਿਸ਼ਾਨ ਲਈ ਕੀਤੀ ਵੋਟ ਦੀ ਅਪੀਲ ਅਗਲੀ ਖ਼ਬਰ ਮੋਗਾ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 55 ਫੀਸਦੇ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।