14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਨੇ ਟਰੈਕਟਰ ਨਿਸ਼ਾਨ ਲਈ ਕੀਤੀ ਵੋਟ ਦੀ ਅਪੀਲ

ਅਜੀਤ ਡੈਸਕ 24-05-2026
ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਮੋਗਾ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 8 ਤੋਂ ਲੋਕਾਂ ਦੇ ਹਰਮਨ ਪਿਆਰੇ, ਸਮਾਜ ਸੇਵਾ ਨੂੰ ਸਮਰਪਿਤ, ਇਮਾਨਦਾਰ, ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦਿਹਾਤੀ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਬਤੌਰ ਆਜ਼ਾਦ ਉਮੀਦਵਾਰ ਚੋਣ ਪਿੜ ਵਿਚ ਨਿੱਤਰੇ ਹਨ | ਹਰ ਵਰਗ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਦਾ ਸਿਆਸੀ, ਧਾਰਮਿਕ, ਸਮਾਜਿਕ ਖੇਤਰ ਵਿਚ ਜਾਣੇ ਜਾਂਦੇ ਹਨ | ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੋਰ ਬਲ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਅਕਾਲੀ ਆਗੂ ਖਣਮੁਖ ਭਾਰਤੀ ਪੱਤੋ, ਰਾਜਵਿੰਦਰ ਸਿੰਘ ਧਰਮਕੋਟ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਚਮਕੌਰ ਸਿੰਘ ਝੰਡੇਆਣਾ, ਬਲਵੰਤ ਸਿੰਘ ਝੰਡੇਆਣਾ, ਕੁਲਦੀਪ ਸਿੰਘ ਜੋਗੇਵਾਲਾ, ਰਾਜਵੰਤ ਸਿੰਘ ਮਾਹਲਾ ਸਮੇਤ ਪਾਰਟੀ ਦੇ ਅਹੁਦੇਦਾਰਾਂ ਨੇ ਵਾਰਡ ਨੰਬਰ 8 ਤੋਂ ਅਕਾਲੀ ਉਮੀਦਵਾਰ ਨਾ ਹੋਣ ਕਾਰਨ ਚਰਨਜੀਤ ਸਿੰਘ ਝੰਡੇਆਣਾ ਦੇ ਹੱਕ ਵਿਚ ਵੋਟ ਅਪੀਲ ਕਰ ਰਹੇ ਹਨ | ਉਮੀਦਵਾਰ ਚਰਨਜੀਤ ਸਿੰਘ ਝੰਡੇਆਣਾ ਨੇ ਕਿਹਾ ਕਿ ਵਾਰਡ ਨੰਬਰ 8 ਤੋਂ ਟਰੈਕਟਰ ਨਿਸ਼ਾਨ ਦੀ ਜਿੱਤ ਵਾਰਡ ਦੇ ਵਿਕਾਸ ਦੀ ਜਿੱਤ ਹੋਵੇਗੀ ਤੇ ਉਹ ਵਾਰਡ 8 ਦੇ ਹਰੇਕ ਵੋਟਰ ਦੀ ਆਸ ਉਮੀਦ 'ਤੇ ਖਰਾ ਉੱਤਰਨਗੇ | ਇਸ ਮੌਕੇ ਰੂਪ ਸਿੰਘ ਗਿੱਲ, ਬੂਟਾ ਸਿੰਘ ਗਿੱਲ, ਰਾਜਾ ਸਿੰਘ ਭਾਰਤ ਵਾਲੇ, ਕਾਲਾ ਬਰਾੜ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ, ਭੁਪਿੰਦਰ ਸਿੰਘ ਦੌਲਤਪੁਰਾ ਪ੍ਰਧਾਨ ਲੱਖੋਵਾਲ, ਪ੍ਰੇਮ ਪੁਰੀ, ਲਖਵਿੰਦਰ ਸਿੰਘ ਰੌਲੀ, ਸਰਬਜੀਤ ਸਿੰਘ ਦਾਰਾਪੁਰ, ਜਸਵਿੰਦਰ ਸਿੰਘ ਦਾਰਾਪੁਰ, ਡਾ. ਮਹਿੰਦਰਪਾਲ, ਗੁਰਚਰਨ ਸਿੰਘ, ਬਖ਼ਸ਼ੀਸ਼ ਸਿੰਘ ਕਲਸੀ, ਰਣਜੀਤ ਸਿੰਘ ਗਿੱਲ, ਡਾ. ਸ਼ਮਸ਼ੇਰ ਸਿੰਘ ਸਿੱਧੂ ਨੇ ਟਰੈਕਟਰ ਚੋਣ ਨਿਸ਼ਾਨ ਲਈ ਵੋਟ ਅਪੀਲ ਕੀਤੀ |
ਪਿਛਲੀ ਖ਼ਬਰ ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੀਤ ਮਾਨ ਵਾਰਡ ਨੰਬਰ 3 ਤੋਂ ਮਜ਼ਬੂਤ ਸਥਿਤੀ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।