14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 48 ਤੋਂ ਅਕਾਲੀ ਉਮੀਦਵਾਰ ਬੀਬੀ ਬਲਜੀਤ ਕੌਰ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀ ਮੋਗਾ ਨਗਰ ਨਿਗਮ ਚੋਣ ਦਿਨੋਂ-ਦਿਨ ਸਿਖ਼ਰਾਂ 'ਤੇ ਪੁੱਜਦੀ ਜਾ ਰਹੀ ਹੈ | ਜਿੱਥੇ ਗਰਮੀ ਜ਼ੋਰਾਂ 'ਤੇ ਪੈ ਰਹੀ ਹੈ ਉੱਥੇ ਚੋਣ ਸਰਗਰਮੀਆਂ ਵੀ ਸਿਖ਼ਰਾਂ 'ਤੇ ਪੁੱਜ ਗਈਆਂ ਹਨ ਤੇ ਉਮੀਦਵਾਰ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ | ਵਾਰਡ ਨੰਬਰ 48 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜ ਰਹੇ ਬੀਬੀ ਬਲਜੀਤ ਕੌਰ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਸਿਰ ਤੋੜ ਯਤਨ ਕਰ ਰਹੀ ਹੈ ਤੇ ਬੀਬੀ ਬਲਜੀਤ ਕੌਰ ਜੋ ਕਿ ਅਮਰ ਸਿੰਘ ਬੱਬੂ ਵੱਡਾਘਰ ਦੀ ਧਰਮ-ਪਤਨੀ ਹਨ, ਉਨ੍ਹਾਂ ਵਲੋਂ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਅਰਸੇ ਦੌਰਾਨ ਆਪ ਪਾਰਟੀ ਨੇ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਤੇ ਅੱਜ ਸਮਾਜ ਦਾ ਹਰ ਵਰਗ ਇਸ ਪਾਰਟੀ ਤੋਂ ਦੁਖੀ ਹੋ ਕੇ ਸੜਕਾਂ 'ਤੇ ਉੱਤਰ ਆਇਆ ਹੈ | ਆਗੂਆਂ ਨੇ ਕਿਹਾ ਕਿ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿਤਾਂ ਦੀ ਲੜਾਈ ਲੜਦੀ ਹੈ | ਇਸ ਲਈ ਵਾਰਡ ਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ 26 ਮਈ ਨੂੰ ਤੱਕੜੀ ਚੋਣ ਨਿਸ਼ਾਨ 'ਤੇ ਮੋਹਰਾਂ ਲਾ ਕੇ ਬੀਬੀ ਬਲਜੀਤ ਕੌਰ ਨੂੰ ਕਾਮਯਾਬ ਕਰੋ ਤਾਂ ਜੋ ਵਾਰਡ ਨੰਬਰ 48 ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ | ਇਸ ਮੌਕੇ ਪ੍ਰਚਾਰ ਚੋਣ ਦੌਰਾਨ ਬਲਜਿੰਦਰ ਸਿੰਘ ਕੁੱਕੂ ਆੜ੍ਹਤੀ, ਰਜਿੰਦਰ ਸਿੰਘ ਡੱਲਾ, ਦਿਲਬਾਗ ਸਿੰਘ ਬਿੱਟੂ, ਲਾਲ ਸਿੰਘ ਸਰਪੰਚ, ਜਗਰਾਜ ਸਿੰਘ ਸਰਪੰਚ, ਸੇਵਕ ਸਿੰਘ ਘੱਲ ਕਲਾਂ, ਦਰਸ਼ਨ ਸਿੰਘ ਮੈਂਬਰ, ਚਮਕੌਰ ਸਿੰਘ ਨੰਬਰਦਾਰ, ਸੁਰਿੰਦਰ ਕੁਮਾਰ ਬਾਂਸਲ, ਕਿਰਨਜੋਤ ਸਿੰਘ, ਵੀਰ ਸਿੰਘ, ਕੁਲਵੰਤ ਸਿੰਘ, ਦਲਜੀਤ ਸਿੰਘ ਸੋਨੂੰ, ਦਿਲਬਾਗ ਸਿੰਘ ਵਧਵਾ, ਵਰਿੰਦਰ ਸਿੰਘ, ਅਮਰਿੰਦਰ ਸਿੰਘ ਬਾਬਾ, ਨਿਸ਼ਾਂਤ ਸ਼ਰਮਾ, ਕੁਲਵੰਤ ਸਿੰਘ, ਪਰਮਜੀਤ ਬਾਂਸਲ ਨਿਊਜ਼ੀਲੈਂਡ, ਵਿਕਾਸ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਵਿਚ ਆਈ.ਡੀ.ਪੀ. ਵਲੋਂ ਵਿਦਿਆਰਥੀਆਂ ਲਈ ਸੈਮੀਨਾਰ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਸਮਰਥਨ-ਭੋਲਾ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।