15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ 'ਆਪ' ਨੂੰ ਮਿਲੇਗਾ ਭਾਰੀ ਸਮਰਥਨ-ਮਨੀਲਾ, ਬੁੱਟਰ

ਅਜੀਤ ਡੈਸਕ 24-05-2026
ਕਿਸ਼ਨਪੁਰਾ ਕਲਾਂ, 23 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਇਸ ਸਬੰਧੀ ਗੱਲਬਾਤ ਕਰਦਿਆਂ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ, ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਕੰਮਾਂ ਅਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਪਾਰਟੀ ਨਗਰ ਨਿਗਮ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਦਰਜ ਕਰੇਗੀ ¢ ਪਾਰਟੀ ਉਮੀਦਵਾਰਾਂ ਵਲੋਂ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਪਿਛਲੀਆਂ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਤੋਂ ਤੰਗ ਆ ਚੁੱਕੀ ਸੀ ¢ ਉਨ੍ਹਾਂ ਵਿਸ਼ਵਾਸ ਜਤਾਇਆ ਕਿ 26 ਮਈ ਨੂੰ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣਗੇ¢
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਸਮਰਥਨ-ਭੋਲਾ ਸਿੰਘ ਬਰਾੜ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।