15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 9 ਤੋਂ ਪਰਮਜੀਤ ਕੌਰ ਸਿੱਧੂ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਾਰੀ ਸਮਰਥਨ <br/>

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ ਚੋਣ ਜੋ ਕਿ 26 ਮਈ ਨੂੰ ਹੋਣ ਜਾ ਰਹੀ ਹੈ ਉਸ ਲਈ ਪਰਮਜੀਤ ਕੌਰ ਸਿੱਧੂ ਸਾਬਕਾ ਕੌਂਸਲਰ ਧਰਮ-ਪਤਨੀ ਨਰਿੰਦਰਪਾਲ ਸਿੰਘ ਸਿੱਧੂ ਸਾਬਕਾ ਕੌਂਸਲਰ ਕਾਂਗਰਸੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ | ਪਰਮਜੀਤ ਕੌਰ ਸਿੱਧੂ ਪੜ੍ਹੇ ਲਿਖੇ ਸੂਝਵਾਨ ਤੇ ਹਮੇਸ਼ਾ ਦੁੱਖ ਸੁੱਖ ਵਿਚ ਸਾਥ ਦੇਣ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਜਿਨ੍ਹਾਂ ਦਾ ਪਰਿਵਾਰ ਹਮੇਸ਼ਾ ਸੇਵਾ ਲਈ ਤਤਪਰ ਰਹਿੰਦਾ ਹੈ | ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਸਿੱਧੂ ਨੇ ਆਪਣੇ ਵਾਰਡ ਵਿਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਤੇ ਉਨ੍ਹਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਵੋਟ ਦੀ ਮੰਗ ਕੀਤੀ ਜਾ ਰਹੀ ਹੈ | ਇਸ ਮੌਕੇ ਪਰਮਜੀਤ ਕੌਰ ਸਿੱਧੂ ਦੇ ਪਤੀ ਨਰਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਡ ਨੰਬਰ 9 ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਤੀ ਕੀਤੀਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਜੋ ਭਰੋਸਾ ਪਾਰਟੀ ਨੇ ਉਨ੍ਹਾਂ 'ਤੇ ਜਤਾਇਆ ਹੈ ਉਹ ਉਸ 'ਤੇ ਖਰਾ ਉੱਤਰਨਗੇ ਤੇ ਵਾਰਡ 9 ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ | ਉਨ੍ਹਾਂ 9 ਨੰਬਰ ਵਾਰਡ ਵਾਸੀਆਂ ਨੂੰ ਵੋਟ ਦੀ ਅਪੀਲ ਕਰਦਿਆਂ ਕਿਹਾ ਉਹ ਪੰਜਾ ਚੋਣ ਨਿਸ਼ਾਨ 'ਤੇ ਮੋਹਰ ਲਾ ਕੇ ਪਰਮਜੀਤ ਕੌਰ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਵਾਰਡ ਦੇ ਰਹਿੰਦੇ ਵਿਕਾਸ ਕਾਰਜ ਕਰਵਾਏ ਜਾ

ਪਿਛਲੀ ਖ਼ਬਰ ਵਾਰਡ ਨੰਬਰ 20 ਤੋਂ ਕਾਂਗਰਸੀ ਉਮੀਦਵਾਰ ਅਨੀਤਾ ਨੀਤੂ ਸ਼ਰਮਾ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ <br/> ਅਗਲੀ ਖ਼ਬਰ ਵਾਰਡ ਨੰਬਰ 19 ਤੋਂ ਅਕਾਲੀ ਉਮੀਦਵਾਰ ਮਨਜੀਤ ਧੰਮੂ ਬਣਾਉਣਗੇ ਹੈਟਰਿਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।