15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 20 ਤੋਂ ਕਾਂਗਰਸੀ ਉਮੀਦਵਾਰ ਅਨੀਤਾ ਨੀਤੂ ਸ਼ਰਮਾ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ <br/>

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੀ 26 ਮਈ ਨੂੰ ਹੋ ਰਹੀ ਚੋਣ ਲਈ ਵਾਰਡ ਨੰਬਰ 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਨੀਤਾ ਨੀਤੂ ਸ਼ਰਮਾ ਧਰਮ-ਪਤਨੀ ਜੀਤਾ ਸ਼ਰਮਾ ਚੋਣ ਲੜ ਰਹੇ ਹਨ ਤੇ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਨੂੰ ਚੋਣ ਮੁਹਿੰਮ ਨੂੰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਤੇ ਉੱਘੇ ਸਮਾਜ ਸੇਵੀ ਭੁਪਿੰਦਰ ਸਿੰਘ ਬਬਲੂ ਚਲਾ ਰਹੇ ਹਨ | ਬੀਤੇ ਦਿਨ ਅਨੀਤਾ ਨੀਤੂ ਸ਼ਰਮਾ ਵਲੋਂ ਆਪਣੇ ਸਮਰਥਕਾਂ ਨਾਲ ਵਾਰਡ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ਜਿੱਥੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਪੂਰਨ ਹਮਾਇਤ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਅਨੀਤਾ ਨੀਤੂ ਸ਼ਰਮਾ ਦੇ ਪਤੀ ਜੀਤਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਵਿਕਾਸ, ਵਿਸ਼ਵਾਸ ਤੇ ਤੁਹਾਡੇ ਸਾਥ ਨਾਲ ਤੁਹਾਡੀ ਸੇਵਾ ਵਿਚ ਹਮੇਸ਼ਾ ਸਮਰਪਿਤ ਰਹਾਂਗੇ ਤੇ ਹਰ ਦੁੱਖ ਸੁੱਖ ਵਿਚ ਵਾਰਡ ਵਾਸੀਆਂ ਦੇ ਨਾਲ ਖੜ੍ਹੇ ਹਾਂ | ਉਨ੍ਹਾਂ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ 26 ਮਈ ਨੂੰ ਪੰਜਾ ਚੋਣ ਨਿਸ਼ਾਨ 'ਤੇ ਮੋਹਰਾਂ ਲਗਾ ਕੇ ਅਨੀਤਾ ਨੀਤੂ ਸ਼ਰਮਾ ਨੂੰ ਕਾਮਯਾਬ ਕਰਨ ਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਵਾਰਡ ਨੰਬਰ 20 ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ |

ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਮੁਕੇਸ਼ ਰਾਜੂ ਸਚਦੇਵਾ ਦੇ ਹੱਕ 'ਚ ਚੋਣ ਬੈਠਕ <br/> ਅਗਲੀ ਖ਼ਬਰ ਵਾਰਡ ਨੰਬਰ 9 ਤੋਂ ਪਰਮਜੀਤ ਕੌਰ ਸਿੱਧੂ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਾਰੀ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।