27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਣੇ

ਅਜੀਤ ਡੈਸਕ 29-05-2026
ਸਾਦਿਕ, 28 ਮਈ (ਆਰ.ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜਥਬੰਦੀ ਦੇ ਸੂਬਾ ਕਨਵੀਨਰ ਦਲਬੀਰ ਸਿੰਘ ਸਿੱਧੂਪੁਰ, ਜਨਰਲ ਸਕੱਤਰ ਬੋਘ ਸਿੰਘ ਮਾਨਸਾ ਅਤੇ ਰਾਮ ਸਿੰਘ ਦਿਉਣ ਚੋਣ ਆਬਜਰਵਰ ਦੀ ਨਿਗਰਾਨੀ ਹੇਠ ਹੋਈ | ਇਸ ਚੋਣ ਵਿਚ ਗਮਦੂਰ ਸਿੰਘ ਸੰਗਰਾਹੂਰ ਨੂੰ ਜ਼ਿਲ੍ਹਾ ਪ੍ਰਧਾਨ, ਨਿਰਭੈ ਸਿੰਘ ਗੁੱਜਰ ਨੂੰ ਜਨਰਲ ਸਕੱਤਰ, ਡਿਪਟੀ ਸਿੰਘ ਨੱਥਲਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਗੋਲੇਵਾਲਾ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਸ਼ੇਰ ਸਿੰਘ ਵਾਲਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਜਥੇਬੰਦੀ ਦੇ ਵਧੇਰੇ ਗਠਨ ਲਈ ਨਵੀਂ ਚੁਣੀ ਗਈ ਟੀਮ ਨੂੰ ਅਧਿਕਾਰ ਦਿੱਤੇ ਕਿ ਉਹ ਰਹਿੰਦੇ ਅਹੁਦੇਦਾਰਾਂ ਦੀ ਨਿਯੁਕਤੀ ਜਲਦੀ ਕਰ ਲਵੇ | ਇਸ ਮੌਕੇ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ ਨੇ ਸਭਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਨੂੰ ਉਨ੍ਹਾਂ ਦੀ ਟੀਮ ਪੂਰੀ ਤਨਦੇਹੀ ਨਾਲ ਨਿਭਾਵੇਗੀ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਚੱਲੇਗੀ |
ਪਿਛਲੀ ਖ਼ਬਰ ਵੋਟਾਂ ਦੀ ਗਿਣਤੀ ਪਾਰਦਰਸ਼ੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਮਿਆਰੀ ਸਿੱਖਿਆ ਤੇ ਸ਼ਾਨਦਾਰ ਨਤੀਜੇ ਬਣੇ ਦਸਮੇਸ਼ ਸਕੂਲ ਦੀ ਪਹਿਚਾਣ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।