26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੰਯੁਕਤ ਕਿਸਾਨ ਮੋਰਚੇ ਦੇ 2 ਜੂਨ ਦੇ ਧਰਨੇ ਨੂੰ ਲੈ ਕੇ ਬੀ.ਕੇ.ਯੂ. ਰਾਜੇਵਾਲ ਵਲੋਂ ਬੈਠਕ

ਅਜੀਤ ਡੈਸਕ 30-05-2026
ਸੰਗਰੂਰ, 29 ਮਈ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ ਦੀ ਪ੍ਰਧਾਨਗੀ ਹੇਠ ਸੰਗਰੂਰ ਹੋਈ ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂ ਸ਼ਾਮਲ ਹੋਏ | ਮੀਟਿੰਗ ਵਿਚ ਕਿਸਾਨੀ ਮੁੱਦਿਆਂ ਤੇ ਵਿਚਾਰਾਂ ਕਰਦਿਆਂ ਬਲਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 2 ਜੂਨ ਨੂੰ ਡੀ.ਸੀ ਦਫ਼ਤਰ ਸੰਗਰੂਰ ਮੂਹਰੇ 11 ਤੋਂ 3 ਵਜੇ ਤੱਕ ਧਰਨਾ ਦਿਤਾ ਜਾਵੇਗਾ ਜਿਸ ਵਿਚ ਸ਼ਮੂਲੀਅਤ ਕਰਨ ਲਈ ਵੱਡੇ ਪੱਧਰ 'ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ | ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਰੋਹੀ ਸਿੰਘ ਮੰਗਵਾਲ, ਗੁਰਜੀਤ ਸਿੰਘ ਭੜੀ ਮਾਨਸਾ, ਕਸਮੀਰ ਸਿੰਘ ਘਰਾਚੋ, ਜਸਪਾਲ ਸਿੰਘ ਘਰਾਚੋਂ, ਮਨਜਿੰਦਰ ਸਿੰਘ ਘਾਬਦਾਂ, ਬਲਵਿੰਦਰ ਸਿੰਘ ਘੋੜੇਨਾਵ, ਭੁਪਿੰਦਰ ਸਿੰਘ ਭੁਲਰਹੇੜੀ, ਬਲਵਿੰਦਰ ਸਿੰਘ ਜੱਖਲਾ ਆਦਿ ਮੌਜੂਦ ਸੀ |

ਪਿਛਲੀ ਖ਼ਬਰ 'ਆਪ' ਲੀਗਲ ਵਿੰਗ ਵਲੋਂ ਕੇਂਦਰੀ ਮੰਤਰੀ ਬਿੱਟੂ ਵਲੋਂ ਪੰਜਾਬ ਪੁਲਿਸ ਨੂੰ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਨਿੰਦਾ ਅਗਲੀ ਖ਼ਬਰ 'ਆਪ' ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਵਿਰੋਧੀ ਧਿਰਾਂ ਦਾ ਕੱਢਿਆ ਵਹਿਮ-ਵਿਧਾਇਕ ਲਾਡੀ ਢੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।