25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਕਿਸਾਨਾਂ ਦੀ ਚਿੰਤਾ ਵਧਾਈ-ਸੁੱਖ ਗਿੱਲ <br/>

ਅਜੀਤ ਡੈਸਕ 30-05-2026
ਧਰਮਕੋਟ, 29 ਮਈ (ਪਰਮਜੀਤ ਸਿੰਘ)-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਕਿਸਾਨਾਂ ਵਿਚ ਗਹਿਰੀ ਚਿੰਤਾ ਪਾਈ ਜਾ ਰਹੀ ਹੈ | ਕਿਸਾਨ ਆਗੂ ਸੁੱਖ ਗਿੱਲ ਨੇ ਕਿਹਾ ਕਿ ਮਹਿੰਗੇ ਡੀਜ਼ਲ ਨੇ ਖੇਤੀਬਾੜੀ ਦੇ ਖ਼ਰਚਿਆਂ ਵਿਚ ਬੇਹੱਦ ਵਾਧਾ ਕਰ ਦਿੱਤਾ ਹੈ, ਜਿਸ ਨਾਲ ਕਿਸਾਨ ਆਰਥਿਕ ਤੌਰ 'ਤੇ ਬਹੁਤ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਹੁਣ ਡੀਜ਼ਲ ਮਹਿੰਗਾ ਹੋਣ ਨਾਲ ਟਰੈਕਟਰ, ਟਿਊਬਵੈੱਲ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ | ਸੁੱਖ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਡੀਜ਼ਲ ਦੀਆਂ ਕੀਮਤਾਂ 'ਤੇ ਕਾਬੂ ਪਾਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਯੂ.ਕੇ.ਜੀ. ਕਲਾਸ ਦੀ ਕਲਚਰਲ ਐਕਸਚੇਂਜ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦਾ ਵੱਡਾ ਵਿਸਥਾਰ ਹੋਵੇਗਾ-ਧਾਲੀਵਾਲ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।