25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜੀ.ਐਸ. ਐਗਰੋ ਇੰਡਸਟਰੀ ਵਿਖੇ ਟੈ੍ਰਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ <br/>

ਜੀ.ਐਸ. ਐਗਰੋ ਇੰਡਸਟਰੀ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਦੇ ਹੋਏ ਏ.ਐਸ.ਆਈ. ਕੇਵਲ ਸਿੰਘ ਤੇ ਹੋਰ | ਤਸਵੀਰ : ਅਸ਼ੋਕ ਬਾਂਸਲ <br/> 30-05-2026
ਮੋਗਾ, 29 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਿਵੀਜ਼ਨ ਮੋਗਾ ਅਤੇ ਡੀ.ਐਸ.ਪੀ. ਟੈ੍ਰਫਿਕ ਮੋਗਾ ਦੀ ਰਹਿਨੁਮਾਈ ਹੇਠ ਜੀ.ਐਸ. ਐਗਰੋ ਇੰਡਸਟਰੀਜ਼ ਫੋਕਲ ਪੁਆਇੰਟ ਮੋਗਾ ਦੇ ਕਰਮਚਾਰੀਆਂ ਨੂੰ ਟਰੈਫ਼ਿਕ ਚਿੰਨ੍ਹਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, 112 ਹੈਲਪ ਲਾਈਨ ਨੰਬਰ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟੈ੍ਰਫਿਕ ਚਿੰਨ੍ਹਾਂ, ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਡਾਕੂਮੈਂਟਸ ਪੂਰੇ ਰੱਖਣ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ | ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ ਤੇ ਦੇਣ ਦੀ ਅਪੀਲ ਕੀਤੀ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਐਮ.ਡੀ. ਜੁਗਰਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਅਖੰਡ ਪਾਠਾਂ ਦੇ ਭੋਗ ਕੱਲ੍ਹ-ਮਹੰਤ ਕਮਲਜੀਤ ਸ਼ਾਸਤਰੀ <br/> ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਯੂ.ਕੇ.ਜੀ. ਕਲਾਸ ਦੀ ਕਲਚਰਲ ਐਕਸਚੇਂਜ ਗਤੀਵਿਧੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।