25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪੀ.ਜੀ.ਡੀ.ਐਫ.ਡੀ. ਦਾ ਨਤੀਜਾ ਸ਼ਾਨਦਾਰ ਰਿਹਾ <br/>

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪੀ.ਜੀ.ਡੀ.ਐਫ. ਡੀ.ਦੇ ਸਥਾਨ ਪ੍ਰਾਪਤ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਤੇ ਸਟਾਫ਼ | ਤਸਵੀਰ : ਜਸਪਾਲ ਸਿੰਘ ਬੱਬੀ <br/> 30-05-2026
ਮੋਗਾ, 29 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਦਾ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪੀ.ਜੀ.ਡੀ.ਐਫ.ਡੀ. ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਸੁਨਿੱਧੀ ਸਦੀਓਰਾ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਰੁਬਨਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਡਾ. ਅਸ਼ੋਕ ਗਰਗ ਨੇ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹਨ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਮਨਦੀਪ ਸ਼ਰਮਾ ਅਤੇ ਸਹਾਇਕ ਪ੍ਰੋ. ਸ਼ਰਨਜੀਤ ਕੌਰ ਸਮੇਤ ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਮੌੜ ਨੌਂ ਆਬਾਦ ਦੇ ਕਬੱਡੀ ਟੂਰਨਾਮੈਂਟ 'ਚ ਵੱਖ-ਵੱਖ ਟੀਮਾਂ ਨੇ ਦਿਖਾਇਆ ਜੌਹਰ <br/> ਅਗਲੀ ਖ਼ਬਰ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਅਖੰਡ ਪਾਠਾਂ ਦੇ ਭੋਗ ਕੱਲ੍ਹ-ਮਹੰਤ ਕਮਲਜੀਤ ਸ਼ਾਸਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।