25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਾਤਾ-ਪਿਤਾ ਅਤੇ ਗੁਰੂਜਨਾਂ ਦੀ ਆਗਿਆ ਦਾ ਪਾਲਣ ਕਰਕੇ ਹੀ ਚੰਗੇ ਸਮਾਜ ਦੀ ਸਿਰਜਨਾ ਕਰ ਸਕਦੇ ਹਾਂ- ਓ.ਪੀ. ਕੁਮਾਰ <br/>

ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਸੈਮੀਨਾਰ ਉਪਰੰਤ ਬੱਚਿਆਂ ਨੂੰ ਸਨਮਾਨਿਤ ਕਰਦੇ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਤੇ ਹੋਰ | ਤਸਵੀਰ : ਅਸ਼ੋਕ ਬਾਂਸਲ <br/> 30-05-2026
ਮੋਗਾ, 29 ਮਈ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਮੋਗਾ ਵਲੋਂ ਅੱਜ ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਨੈਤਿਕ ਸਿੱਖਿਆ ਅਤੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਬੱਚਿਆਂ ਨੂੰ ਦੱਸਿਆ ਕਿ ਸਾਡੇ ਸਭ ਤੋਂ ਪਹਿਲੇ ਗੁਰੂ ਸਾਡੇ ਮਾਤਾ-ਪਿਤਾ ਹੀ ਹੁੰਦੇ ਹਨ ਜੋ ਸਾਡੀ ਹਰ ਭਾਵਨਾ ਨੂੰ ਸਮਝਦੇ ਹਨ | ਉਹ ਸਾਨੂੰ ਬੋਲਣਾ ਸਿਖਾਉਂਦੇ ਹਨ | ਇਸ ਲਈ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨਾ ਸਾਡਾ ਪਰਮ ਕਰਤੱਵ ਹੈ | ਇਸ ਲਈ ਜੇ ਅਸੀਂ ਸਮਾਜ ਨੂੰ ਇਕ ਚੰਗਾ ਸਮਾਜ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਸ਼ੁਰੂਆਤ ਆਪਣੇ ਘਰ ਤੋਂ ਹੀ ਕਰਨੀ ਹੋਵੇਗੀ | ਉਨ੍ਹਾਂ ਅਧਿਆਪਕਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਬੱਚਿਆਂ ਨੂੰ ਆਗਿਆਕਾਰੀ ਬਣਨ ਲਈ ਪ੍ਰੇਰਿਤ ਕਰਨ | ਪ੍ਰੋ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨੀ ਹੋਵੇਗੀ ਇਨ੍ਹਾਂ ਤਕਨੀਕਾਂ ਨਾਲ ਹੋਣ ਵਾਲੇ ਵਿਕਾਸ ਬਾਰੇ ਬੱਚਿਆਂ ਨੂੰ ਖੁੱਲ੍ਹ ਕੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੈਰੀਅਰ ਗਾਈਡੈਂਸ ਨਾਲ ਸਬੰਧਿਤ ਚਾਰਟ ਵੀ ਜਾਰੀ ਕੀਤਾ | ਝਲਮਨ ਦਾਸ ਅਤੇ ਸੁਰੇਸ਼ ਮਹਿੰਦੀਰੱਤਾ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਹਮੇਸ਼ਾ ਅਨੁਸ਼ਾਸਨ ਵਿਚ ਰਹਿਣ ਦਾ ਪਾਬੰਦ ਹੋਣਾ ਚਾਹੀਦਾ ਹੈ | ਰਜਿੰਦਰ ਕੁਮਾਰ ਵਿੱਕੀ ਨੇ ਸੰਤੁਲਿਤ ਆਹਾਰ ਲੈਣ ਤੇ ਜ਼ੋਰ ਦਿੱਤਾ | ਇਸ ਮੌਕੇ ਸੁਰਜੀਤ ਸਿੰਘ ਤੇ ਅਜੇ ਸਿੰਗਲਾ ਵਲੋਂ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਸਹੀ ਉੱਤਰ ਦੇਣ ਵਾਲੇ ਬੱਚਿਆਂ ਨੂੰ ਕਲੱਬ ਵਲੋਂ ਉਤਸ਼ਾਹਿਤ ਵੀ ਕੀਤਾ ਗਿਆ | ਪਿੰ੍ਰਸੀਪਲ ਮੈਡਮ ਗਗਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦਾ ਸਮੇਂ ਦੇ ਨਾਲ ਚੱਲਣਾ ਅਤਿ ਜ਼ਰੂਰੀ ਹੈ ਅਤੇ ਇਸ ਕਲੱਬ ਵਲੋਂ ਜੋ ਜਾਣਕਾਰੀ ਦਿੱਤੀ ਜਾ ਰਹੀ ਹੈ ਇਹ ਸਮੇਂ ਦੀ ਲੋੜ ਹੈ | ਇਸ ਮੌਕੇ ਸੁਖਪਾਲ ਦੀਪ ਸਿੰਘ, ਕਲੱਬ ਦੇ ਸੁਰਜੀਤ ਸਿੰਘ, ਪਵਨ ਕੁਮਾਰ, ਪ੍ਰੇਮ ਸਿੰਗਲ, ਸੁਰਜੀਤ ਸ਼ਰਮਾ, ਕੈਲਾਸ਼ ਮੰਗਲਾ ਅਤੇ ਜੋਗਿੰਦਰ ਸਿੰਗਲਾ ਹਾਜ਼ਰ ਸਨ |

ਪਿਛਲੀ ਖ਼ਬਰ ਖੇਤਾਂ 'ਚੋਂ ਭੇਦਭਰੀ ਹਾਲਤ 'ਚ ਅਣ-ਵਿਆਹੁਤਾ ਨੌਜਵਾਨ ਦੀ ਲਾਸ਼ ਮਿਲੀ, ਪੁਲਿਸ ਜਾਂਚ 'ਚ ਜੁਟੀ <br/> ਅਗਲੀ ਖ਼ਬਰ ਪਿੰਡ ਮੌੜ ਨੌਂ ਆਬਾਦ ਦੇ ਕਬੱਡੀ ਟੂਰਨਾਮੈਂਟ 'ਚ ਵੱਖ-ਵੱਖ ਟੀਮਾਂ ਨੇ ਦਿਖਾਇਆ ਜੌਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।