06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਜੀਤ ਸਿੰਘ ਸਨੀ ਗਿੱਲ ਨੇ ਲਗਾਏ ਕਈ ਬੂਥਾਂ ਵਿਚ ਵੀਡੀਓਗਰਾਫ਼ੀ ਨਾ ਕਰਵਾਉਣ ਦੇ ਸੱਤਾਧਾਰੀ ਸਰਕਾਰ 'ਤੇ ਦੋਸ਼

ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਵੇਲੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸੱਤਾਧਾਰੀ ਧਿਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਧਾਂਦਲੀ ਕਰ ਕੇ ਹਰਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਜੀਤ ਸਿੰਘ ਸਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਬਹੁਤ ਸਾਰੇ ਬੂਥਾਂ ਵਿਚ ਬੂਥ ਨੰਬਰ ਦੀ ਵੀਡੀਉਗਰਾਫ਼ੀ ਕਰਵਾਉਣ ਸਬੰਧੀ ਚੋਣ ਕਮਿਸ਼ਨ ਨੂੰ ਵੀ ਲਿਖਿਆ ਗਿਆ ਸੀ ਅਤੇ ਮਾਣਯੋਗ ਹਾਈਕੋਰਟ ਵਲੋਂ ਵੀਡੀਉਗਰਾਫ਼ੀ ਕਰਵਾਉਣ ਦੇ ਵੀ ਸਖ਼ਤ ਆਦੇਸ਼ ਹੋਣ ਦੇ ਬਾਵਜੂਦ ਵੀ ਸੱਤਾਧਾਰੀ ਸਰਕਾਰ ਦੇ ਨੁਮਾਇੰਦਿਆਂ ਨੇ ਵੀਡੀਉਗਰਾਫ਼ੀ ਨਹੀਂ ਹੋਣ ਦਿੱਤੀ | ਹੋਰ ਤੇ ਹੋਰ ਜਦ ਵੋਟਾਂ ਦੀ ਗਿਣਤੀ ਵੇਲੇ ਵੋਟ ਬਕਸਿਆਂ ਨੂੰ ਚੈਕ ਕੀਤਾ ਗਿਆ ਤਾਂ ਵੋਟ ਬਕਸਿਆਂ ਦੀਆਂ ਸੀਲਾਂ ਟੁੱਟੀਆਂ ਹੋਈਆਂ ਸਨ ਤੇ ਉਮੀਦਵਾਰਾਂ ਵਲੋਂ ਸਾਈਨ ਕੀਤੇ ਕਾਗ਼ਜ਼ ਵੀ ਗ਼ਾਇਬ ਸਨ ਜਿਸ ਤੋਂ ਇਹ ਸਾਫ਼ ਹੋ ਗਿਆ ਕਿ ਉਨ੍ਹਾਂ ਦੇ ਉਮੀਦਵਾਰ ਜੇਤੂ ਹੋਣ ਦੇ ਬਾਵਜੂਦ ਧੱਕੇਸ਼ਾਹੀ ਕਰ ਕੇ ਹਰਾਏ ਗਏ ਜੋ ਇਕ ਲੋਕਤੰਤਰ ਦਾ ਘਾਣ ਹੈ ਅਤੇ ਵੀਡੀਉਗਰਾਫ਼ੀ ਨਾ ਕਰਵਾਉਣ ਲਈ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ | ਸਨੀ ਗਿੱਲ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਆਪ ਪਾਰਟੀ ਦੀ ਸਰਕਾਰ ਨੇ ਰੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਅਤੇ ਉਹ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਜਿੱਥੇ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਉੱਥੇ ਚੋਣ ਕਮਿਸ਼ਨ ਨੂੰ ਵੀ ਲਿਖਿਆ ਜਾਵੇਗਾ ਤੇ ਇਸ ਸਬੰਧੀ ਉਹ ਚੁੱਪ ਕਰ ਕੇ ਨਹੀਂ ਬੈਠਣਗੇ |
ਪਿਛਲੀ ਖ਼ਬਰ ਚੋਣਾਂ 'ਚ ਲੋਕਤੰਤਰ ਦਾ ਘਾਣ ਕਰਕੇ 'ਆਪ' ਵਾਲੇ ਅਕਾਲੀਆਂ ਦਾ ਮਨੋਬਲ ਨਹੀਂ ਡੇਗ ਸਕਦੇ-ਬਰਜਿੰਦਰ ਸਿੰਘ ਮੱਖਣ ਬਰਾੜ <br/>... ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ 'ਚ ਅਕਾਲੀ ਦਲ ਦਾ ਦੂਜੇ ਨੰਬਰ 'ਤੇ ਆਉਣਾ ਹੌਸਲਾ ਵਧਾਉਣ ਵਾਲਾ ਤੇ ਸ਼ੁੱਭ ਸੰਕੇਤ-ਮੱਖਣ ਬਰਾੜ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।