07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੋਗਾ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਗੁ. ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 31-05-2026
ਮਸਤੂਆਣਾ ਸਾਹਿਬ, 30 ਮਈ (ਦਮਦਮੀ) - ਜ਼ਿਲ੍ਹਾ ਸੰਗਰੂਰ ਤੋਂ ਮੋਗਾ ਬਦਲ ਕੇ ਗਏ ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਹਿਲ ਸੰਤ ਅਤਰ ਸਿੰਘ ਵੱਲੋਂ ਵਿਰੋਸਾਏ ਹੋਏ ਪਵਿੱਤਰ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅੱਜ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਜ਼ਿਲ੍ਹੇ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਜਿੱਥੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੇ ਅਧਿਆਤਮਿਕ ਮਾਹੌਲ, ਸੇਵਾ ਭਾਵਨਾ ਅਤੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ, ਉਥੇ ਉਨ੍ਹਾਂ ਦਾ ਗੁਰੂ ਘਰ ਪਹੁੰਚਣ 'ਤੇ ਅਕਾਲ ਕਾਲਜ ਕੌਂਸਲ ਵੱਲੋਂ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਪੁਲੀਸ ਕਪਤਾਨ ਰਜੇਸ਼ ਛਿੱਬਰ, ਪਿ੍ੰਸੀਪਲ ਡਾ. ਅਮਨਦੀਪ ਕੌਰ, ਪਿ੍ੰਸੀਪਲ ਡਾ. ਗੀਤਾ ਠਾਕੁਰ, ਪਿ੍ੰਸੀਪਲ ਡਾ. ਸੁਖਦੀਪ ਕੌਰ, ਮੈਨੇਜਰ ਜਸਵੀਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਸਤਨਾਮ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਸੁਖਵਿੰਦਰ ਸਿੰਘ ਭੱਠਲ, ਡਾ. ਜਤਿੰਦਰ ਦੇਵ, ਗਮਦੂਰ ਸਿੰਘ, ਡਾ. ਵਿਜੇ ਪਲਾਹਾ, ਪ੍ਰੋ. ਨਿਰਪਜੀਤ ਸਿੰਘ ਸਮੇਤ ਵੱਖ-ਵੱਖ ਕਾਲਜਾਂ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਅਜਿਹੇ ਪਵਿੱਤਰ ਅਸਥਾਨਾਂ 'ਤੇ ਆ ਕੇ ਮਨ ਨੂੰ ਅਤਿਅੰਤ ਸ਼ਾਂਤੀ ਅਤੇ ਸਕੂਨ ਮਿਲਦਾ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਧਾਰਮਿਕ ਅਸਥਾਨ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਇਸ ਤੋਂ ਪਹਿਲਾਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਕਰਵਾਏ ਗਏ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਐਸ.ਪੀ. ਚਹਿਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਵੱਲ ਉਚੇਚਾ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਡਾਕਟਰ ਜੋਗਿੰਦਰ ਸਿੰਘ ਖੱਟੜਾ ਵੱਲੋਂ ਸਟੇਜ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਵਿਭਾਗ ਵਿਚ ਇਕ ਵੀ ਨਵੀਂ ਭਰਤੀ ਨਹੀਂ ਕੀਤੀ-ਡੀ.ਟੀ.ਐਫ. ਅਗਲੀ ਖ਼ਬਰ ਐਸ.ਡੀ.ਓ. ਇਕਬਾਲ ਸਿੰਘ ਖੋਸਾ ਤੇ ਕਰਨਬੀਰ ਸਿੰਘ ਖੋਸਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।