07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੋਗਾ ਵਿਚ ਅੱਜ ਲੱਗੇਗਾ ਮੁਫ਼ਤ ਬੀ.ਐਮ.ਡੀ. ਚੈੱਕਅਪ ਕੈਂਪ-ਅਭਿਸ਼ੇਕ ਜਿੰਦਲ

ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਸਰਗਰਮ ਮੇਗਾ ਪੀੜਤ ਸਹਾਇਤਾ ਅਤੇ ਸਮਾਜ ਸੇਵਾ ਸੰਮਤੀ ਮੋਗਾ ਵਲੋਂ ਸ਼ਹਿਰ ਵਾਸੀਆਂ ਲਈ ਮੁਫ਼ਤ ਬੋਨ ਮਿਨਰਲ ਡੈਨਸਿਟੀ (ਬੀ.ਐਮ.ਡੀ.) ਚੈੱਕਅਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਕੈਂਪ 31 ਮਈ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ, ਜਿਸ ਦੌਰਾਨ ਹੱਡੀਆਂ ਦੀ ਮਜ਼ਬੂਤੀ ਅਤੇ ਕੈਲਸ਼ੀਅਮ ਦੀ ਘਾਟ ਸਬੰਧੀ ਜਾਂਚ ਆਧੁਨਿਕ ਮਸ਼ੀਨਾਂ ਰਾਹੀਂ ਕੀਤੀ ਜਾਵੇਗੀ | ਸੰਮਤੀ ਦੇ ਪ੍ਰਧਾਨ ਅਭਿਸ਼ੇਕ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੱਲ੍ਹ ਬਦਲਦੀ ਜੀਵਨ ਸ਼ੈਲੀ ਅਤੇ ਗ਼ਲਤ ਖਾਣ ਪੀਣ ਕਾਰਨ ਹੱਡੀਆਂ ਦੀ ਕਮਜ਼ੋਰੀ, ਜੋੜਾਂ ਅਤੇ ਗੋਡਿਆਂ ਦਾ ਦਰਦ, ਕੈਲਸ਼ੀਅਮ ਦੀ ਘਾਟ ਅਤੇ ਹੋਰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਵਿਚ ਵਾਧਾ ਹੋ ਰਿਹਾ ਹੈ | ਕਈ ਲੋਕ ਸਮੇਂ ਸਿਰ ਜਾਂਚ ਨਾ ਕਰਵਾਉਣ ਕਾਰਨ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ | ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼-ਜਗਵੀਰਨ ਕੌਰ ਅੰਗਰੇਜ਼ੀ ਲੈਕਚਰਾਰ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਨੇ ਰੋਸ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।