08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਿਸ਼ਨ ਨਿਊ ਇੰਡੀਆ ਦੇ ਆਗੂ ਨਿਰਮਲ ਦੋਸਤ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਬਣਨ 'ਤੇ ਵਧਾਈ

ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਬਣਾਏ ਜਾਣ 'ਤੇ ਮਿਸ਼ਨ ਨਿਊ ਇੰਡੀਆ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਦੋਸਤ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਮੁਬਾਰਕਬਾਦ ਦਿੱਤੀ | ਮਿਸ਼ਨ ਨਿਊ ਇੰਡੀਆ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਦੋਸਤ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ | ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਅੰਦਰ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ | ਨਿਰਮਲ ਦੋਸਤ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਹਮੇਸ਼ਾ ਗ਼ਰੀਬਾਂ, ਮਜ਼ਦੂਰਾਂ ਅਤੇ ਆਮ ਵਰਗ ਦੀ ਆਵਾਜ਼ ਬਣ ਕੇ ਖੜ੍ਹੇ ਰਹੇ ਹਨ | ਉਨ੍ਹਾਂ ਦੀ ਅਗਵਾਈ ਹੇਠ ਗ਼ਰੀਬ ਲੋਕਾਂ ਨੂੰ ਇਨਸਾਫ਼ ਅਤੇ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲੇਗਾ | ਨਿਰਮਲ ਦੋਸਤ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਸਾਫ਼ ਛਵੀ ਅਤੇ ਲੋਕਾਂ ਨਾਲ ਨਜ਼ਦੀਕੀ ਸਦਕਾ ਪੰਜਾਬ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ/ਨਵੀਂ ਤਾਕਤ ਮਿਲੇਗੀ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ 'ਚ ਆਪਣਾ ਜਨ ਆਧਾਰ ਹੋਰ ਵਧਾਏਗੀ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ 'ਚ ਕਾਮਯਾਬੀ ਮਿਲੇਗੀ | ਨਿਰਮਲ ਦੋਸਤ ਨੇ ਉਮੀਦ ਜਤਾਈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ |
ਪਿਛਲੀ ਖ਼ਬਰ ਡਾਕ ਕਾਂਵੜ ਸੰਘ ਦਾ ਜਥਾ ਜਗਨਨਾਥ ਯਾਤਰਾ ਲਈ ਰਵਾਨਾ ਅਗਲੀ ਖ਼ਬਰ ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼-ਜਗਵੀਰਨ ਕੌਰ ਅੰਗਰੇਜ਼ੀ ਲੈਕਚਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।