08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਹਲਕਾ ਵਿਧਾਇਕ ਦੇ ਯਤਨਾਂ ਸਦਕਾ ਪਿੰਡ ਵਾਂਦਰ ਨੂੰ ਮਿਲੀ 80 ਲੱਖ ਰੁਪਏ ਦੀ ਲਾਗਤ ਵਾਲੀ ਨਵੀਂ ਸ਼ਹਿਰੀ ਬਿਜਲੀ ਲਾਈਨ ਦੀ ਸੌਗਾਤ <br/>

ਅਜੀਤ ਡੈਸਕ 31-05-2026
ਠੱਠੀ ਭਾਈ, 30 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਵਾਂਦਰ ਦੇ ਵਾਸੀਆਂ ਵਲੋਂ ਬਿਜਲੀ ਦੀ ਕਮੀ ਨਾਲ ਜੂਝਦਿਆਂ ਦਿੱਕਤਾਂ ਦਾ ਸਾਹਮਣਾ ਕੀਤਾ ਜਾ ਰਿਹਾ ਸੀ¢ ਇਸ ਦੌਰਾਨ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਪਿੰਡ ਵਾਸੀਆਂ ਨਾਲ ਬਿਜਲੀ ਸਪਲਾਈ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਸਦਕਾ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਬਰਗਾੜੀ ਗਰਿੱਡ ਤੋਂ ਵਾਇਆ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਿੰਡ ਵਾਂਦਰ ਤੱਕ ਨਵੀਂ ਸ਼ਹਿਰੀ ਸਪਲਾਈ ਵਾਲੀ ਲਾਈਨ ਕੱਢ ਕੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ¢ ਜਾਣਕਾਰੀ ਦਿੰਦਿਆਂ ਐਸ.ਡੀ.ਓ. ਬਰਗਾੜੀ ਰਜਿੰਦਰ ਸਿੰਘ ਨੇ ਦੱਸਿਆ ਕਿ ਐਮ. ਐਲ. ਏ. ਦੇ ਸਹਿਯੋਗ ਨਾਲ ਲਾਈਨ ਬਰੇਕਰ ਲਗਾਇਆ ਗਿਆ ਹੈ ਜਿਸ ਦੀ ਪਿੰਡ ਵਾਸੀਆਂ ਨੂੰ ਕਾਫੀ ਸਮੇਂ ਤੋਂ ਲੋੜ ਸੀ¢ ਉਨ੍ਹਾਂ ਕਿਹਾ ਕਿ ਪਹਿਲਾਂ ਲਾਈਨ ਵਿਚ ਫਾਲਟ ਆਉਣ ਕਾਰਨ ਪਿੰਡ ਨੂੰ ਵਾਰ-ਵਾਰ ਬਿਜਲੀ ਬੰਦ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਨਵੀਂ ਲਾਈਨ ਅਤੇ ਬਰੇਕਰ ਲੱਗਣ ਨਾਲ ਬਿਜਲੀ ਸਪਲਾਈ ਹੋਰ ਸੁਚਾਰੂ ਹੋਵੇਗੀ¢ ਹਲਕਾ ਵਿਧਾਇਕ ਸੁਖਾਨੰਦ ਅਤੇ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਯਾਦਵਿੰਦਰ ਸਿੰਘ ਵਾਂਦਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਬਲਾਕ ਬਾਘਾ ਪੁਰਾਣਾ ਨੇ ਕਿਹਾ ਕਿ ਇਸ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਲੰਬੇ ਕੱਟਾਂ ਅਤੇ ਘੱਟ ਵੋਲਟੇਜ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ¢ ਪਿੰਡ ਵਾਸੀਆਂ ਨੂੰ ਇਹ ਵੱਡੀ ਸੌਗਾਤ ਦੇਣ 'ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਵਾਂਦਰ, ਸੋਸ਼ਲ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ, ਗੁਰਮੇਲ ਸਿੰਘ, ਸੁਸਾਇਟੀ ਪ੍ਰਧਾਨ, ਗੁਰਜੀਤ ਸਿੰਘ ਕਿਸਾਨ ਵਿੰਗ, ਅਮਨਦੀਪ ਸਿੰਘ ਸੀਨੀਅਰ ਆਗੂ, ਮਹਿੰਦਰ ਸਿੰਘ, ਪ੍ਰਭੂ ਸਿੰਘ ਤੋਂ ਇਲਾਵਾ ਸਰਪੰਚ ਅਤੇ ਸਮੂਹ ਗਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਧੰਨਵਾਦ ਕੀਤਾ ਗਿਆ¢

ਪਿਛਲੀ ਖ਼ਬਰ ਕੌਂਸਲਰ ਵਰਿੰਦਰ ਸਿੰਘ ਟੋਨੀ ਗੁਰਦੁਆਰਾ ਬਾਬਾ ਮੋਤੀ ਰਾਮ ਜੀ ਮਹਿਰਾ ਵਿਖੇ ਨਤਮਸਤਕ <br/> ਅਗਲੀ ਖ਼ਬਰ ਕਰੰਟ ਲੱਗਣ ਨਾਲ ਮੱਝ ਮਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।