08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੀਂਹ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਅਜੀਤ ਡੈਸਕ 31-05-2026
ਕਿਸ਼ਨਪੁਰਾ ਕਲਾਂ, 30 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਖੇਤਰ ਵਿਚ ਅੱਜ ਸਵੇਰੇ 10 ਵਜੇ ਤੋਂ ਬਾਅਦ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਮੀਂਹ ਨਾਲ ਕਿਸਾਨ ਭਰਾ, ਆਮ ਲੋਕ ਬਾਗੋ ਬਾਗ ਹੋ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਦੇ ਚਿਹਰਿਆਂ 'ਤੇ ਖੁਸ਼ੀ ਨਜ਼ਰ ਆਈ¢ ਮੀਂਹ ਸਬੰਧੀ ਗੱਲਬਾਤ ਕਰਦਿਆਂ ਜਗਰਾਜ ਸਿੰਘ ਗਾਜਾ, ਡਾ. ਹਰਜਿੰਦਰ ਸਿੰਘ ਔਲਖ, ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਤਿ ਦੀ ਪੈ ਰਹੀ ਗਰਮੀ ਨਾਲ ਤੜਫ ਰਹੇ ਲੋਕਾਂ ਨੂੰ ਬਰਸਾਤ ਕਾਰਨ ਪਾਰਾ ਇਕਦਮ ਹੇਠਲੇ ਪੱਧਰ 'ਤੇ ਪਹੁੰਚਣ ਨਾਲ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ | ਇਸ ਮੀਂਹ ਕਾਰਨ ਮੌਸਮ ਠੰਢਾ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਮੱਕੀ ਹੋਰ ਫਸਲਾਂ ਤੇ ਹੋਰ ਪਸ਼ੂਆਂ ਲਈ ਹਰਾ ਚਾਰਾ ਨੂੰ ਮੀਂਹ ਨਾਲ ਲਾਭ ਮਿਲੇਗਾ ¢ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਕਿਸਾਨ ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਸੁਖਵਿੰਦਰ ਸਿੰਘ ਕਾਲੂ ਨੇ ਦੱਸਿਆ ਕਿ ਮੀਂਹ ਚਾਰ ਚੁਫੇਰੇ ਤੋਂ ਹਰ ਇਕ ਲਈ ਲਾਹੇਵੰਦ ਹੈ ਕਿਉਂਕਿ ਜਿੱਥੇ ਮੀਂਹ ਕਾਰਨ ਲੋਕਾਂ ਨੂੰ ਕਾਫੀ ਫਾਇਦਾ ਹੋਇਆ ਹੈ ਉੱਥੇ ਖਾਲੀ ਪਈਆਂ ਜ਼ਮੀਨਾਂ 'ਤੇ ਪਏ ਮੀਂਹ ਕਾਫੀ ਲਾਹੇਵੰਦ ਸਾਬਤ ਹੋਵੇਗੀ ਕਿਉਂਕਿ ਕਿਸਾਨਾਂ ਨੂੰ ਜ਼ਮੀਨਾਂ ਨੂੰ ਤਿਆਰ ਕਰਨ ਲਈ ਕੋਈ ਮੁਸ਼ੱਕਤ ਨਹੀਂ ਕਰਨੀ ਪਵੇਗੀ¢
ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਭਲਕੇ ਅਗਲੀ ਖ਼ਬਰ ਕੌਂਸਲਰ ਵਰਿੰਦਰ ਸਿੰਘ ਟੋਨੀ ਗੁਰਦੁਆਰਾ ਬਾਬਾ ਮੋਤੀ ਰਾਮ ਜੀ ਮਹਿਰਾ ਵਿਖੇ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।