10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜ਼ਿਲ੍ਹਾ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਸਫਲਤਾ ਪੂਰਵਕ ਸਮਾਪਤ

ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਅੱਜ ਦੇਸ਼ ਭਰ ਦੇ ਸਕੂਲਾਂ ਵਿਚ ਪੰਜਾਬ ਦੇ ਪਹਿਲੇ ਸਥਾਨ 'ਤੇ ਆਉਣ ਕਾਰਨ ਜ਼ਿਲ੍ਹਾ ਮੋਗਾ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਪੂਰੇ ਉਤਸ਼ਾਹ ਅਤੇ ਸਿੱਖਿਆ ਦੇ ਮਹਾਂ ਜਸ਼ਨ ਵਜੋਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੋਗਾ ਮੈਡਮ ਮੰਜੂ ਭਾਰਦਵਾਜ ਵਲੋਂ ਵਿਸ਼ੇਸ਼ ਤੌਰ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਹਾਜ਼ਰ ਮਾਪਿਆਂ ਨਾਲ ਵਿਸ਼ੇਸ਼ ਤੌਰ 'ਤੇ ਪੰਜਾਬ ਸਰਕਾਰ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨਕਸ਼ ਨੁਹਾਰ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲ ਆਧੁਨਿਕ ਸਮਾਰਟ ਕਲਾਸ-ਰੂਮਾਂ, ਉੱਚ ਦਰਜੇ ਦੇ ਬੁਨਿਆਦੀ ਢਾਂਚੇ ਅਤੇ ਹਰ ਤਰ੍ਹਾਂ ਦੀਆਂ ਖੇਡ ਸਹੂਲਤਾਂ ਨਾਲ ਲੈਸ ਹੋ ਚੁੱਕੇ ਹਨ | ਸਰਕਾਰ ਵਲੋਂ ਰਿਕਾਰਡ ਸਮੇਂ ਵਿਚ ਹਜ਼ਾਰਾਂ ਯੋਗ ਅਤੇ ਮਿਹਨਤੀ ਅਧਿਆਪਕਾਂ ਦੀ ਪਾਰਦਰਸ਼ੀ ਢੰਗ ਨਾਲ ਭਰਤੀ ਕੀਤੀ ਗਈ ਹੈ | ਇਸ ਤੋਂ ਇਲਾਵਾ ਹਰ ਵਿਦਿਆਰਥੀ ਨੂੰ ਸਮੇਂ ਸਿਰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਪੌਸ਼ਟਿਕ ਮਿਡ ਡੇ ਮੀਲ, ਯੋਗ ਵਿਦਿਆਰਥੀਆਂ ਲਈ ਵਜ਼ੀਫ਼ੇ ਮੁਹੱਈਆ ਕਰਵਾਏ ਜਾ ਰਹੇ ਹਨ | ਸਕੂਲਜ਼ ਆਫ਼ ਹੈਪੀਨੈਸ ਵਰਗੇ ਵਿਸ਼ਵ-ਪੱਧਰੀ ਸਕੂਲਾਂ ਦੀ ਸਥਾਪਨਾ ਨੇ ਆਮ ਪਰਿਵਾਰਾਂ ਦੇ ਬੱਚਿਆਂ ਲਈ ਉੱਚ ਸਿੱਖਿਆ ਦੇ ਰਾਹ ਖੋਲ੍ਹ ਦਿੱਤੇ ਹਨ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਮੱਲਾਂ ਮਾਰ ਰਹੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਹੋਏ ਇਸ ਭਰਵੇਂ ਸਮਾਗਮ ਦੌਰਾਨ ਪਹੁੰਚੇ ਮਾਪਿਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ | ਸਮਾਗਮ ਦੇ ਅੰਤ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਸਿੱਖਿਆ ਕ੍ਰਾਂਤੀ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਪੰਜਾਬ ਸਰਕਾਰ ਵਲੋਂ ਭੇਜੇ ਗਏ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਜਤਿੰਦਰ ਕੌਰ, ਮਨਜੀਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਿਵਲ ਹਸਪਤਾਲ ਦੀ ਐਮਰਜੈਂਸੀ ਦਾ ਸਹਾਇਕ ਸਿਵਲ ਸਰਜਨ ਨੇ ਕੀਤਾ ਨਿਰੀਖਣ <br/> ਅਗਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ 'ਚ ਸਮਰ ਕੈਂਪ ਭਲਕੇ ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।