11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿਵਲ ਹਸਪਤਾਲ ਦੀ ਐਮਰਜੈਂਸੀ ਦਾ ਸਹਾਇਕ ਸਿਵਲ ਸਰਜਨ ਨੇ ਕੀਤਾ ਨਿਰੀਖਣ <br/>

ਅਜੀਤ ਡੈਸਕ 31-05-2026
ਮੋਗਾ, 30 ਮਈ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਜਯੋਤੀ ਵਲੋਂ ਸਿਵਲ ਹਸਪਤਾਲ ਮੋਗਾ ਦੀ ਐਮਰਜੈਂਸੀ ਵਾਰਡ ਦਾ ਅਚਨਚੇਤ ਨਿਰੀਖਣ ਕੀਤਾ¢ ਨਿਰੀਖਣ ਦੌਰਾਨ ਡਾ. ਜਯੋਤੀ ਨੇ ਐਮਰਜੈਂਸੀ ਵਾਰਡ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ¢ ਇਸ ਮੌਕੇ ਡਿਊਟੀ ਰੋਸਟਰ, ਹਾਜ਼ਰੀ ਰਜਿਸਟਰ, ਸਫਾਈ ਪ੍ਰਬੰਧਾਂ ਅਤੇ ਮੈਡੀਕਲ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ¢ ਇਸ ਤੋਂ ਇਲਾਵਾ ਐਮਰਜੈਂਸੀ ਵਿਚ ਉਪਲਬਧ ਦਵਾਈਆਂ, ਮੈਡੀਕਲ ਉਪਕਰਨਾਂ ਅਤੇ ਹੋਰ ਤਕਨੀਕੀ ਪ੍ਰਬੰਧਾਂ ਦਾ ਵੀ ਬਾਰੀਕੀ ਨਾਲ ਮੁਆਇਨਾ ਕੀਤਾ ਗਿਆ¢ ਡਾ. ਜਯੋਤੀ ਨੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਜਰਨਲ ਬਾਡੀ ਦੀ ਮੀਟਿੰਗ-ਦਰਬਾਰਾ ਸਿੰਘ ਗਿੱਲ ਅਗਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।