11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਕਾਲੇਕੇ, ਨੱਥੂਵਾਲਾ

ਅਜੀਤ ਡੈਸਕ 31-05-2026
ਨੱਥੂਵਾਲਾ ਗਰਬੀ, 30 ਮਈ (ਨਵਦੀਪ ਸਿੰਘ)-ਬੀਤੇ ਕੱਲ੍ਹ ਕਾਂਗਰਸ ਹਾਈਕਮਾਨ ਦੀ ਮੀਟਿੰਗ ਦਿਲੀ ਵਿਖੇ ਹੋਈ¢ ਇਸ ਮੀਟਿੰਗ ਦੀ ਪ੍ਰਧਾਨਗੀ ਰਾਹੁਲ ਗਾਂਧੀ ਨੇ ਕੀਤੀ ਅਤੇ ਇਸ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਸ਼ਾਮਿਲ ਹੋਏ ¢ ਇਸ ਮੀਟਿੰਗ ਦੌਰਾਨ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ 2027 ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ¢ ਇਸ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਜੇਇੰਦਰ ਸਿੰਗਲਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ¢ ਇਸ ਮੀਟਿੰਗ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਅਤੇ ਗੁਰਤੇਜ ਸਿੰਘ ਨੱਥੂਵਾਲਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ 'ਤੇ ਭਰੋਸਾ ਪ੍ਰਗਟ ਕੀਤਾ ਹੈ ¢ ਇਸ ਸਮੇਂ ਉਨ੍ਹਾਂ ਦੇ ਨਾਲ ਸੁਖਪ੍ਰੀਤ ਸਿੰਘ ਸੁੱਖਾ ਵਾਈਸ ਚੇਅਰਮੈਨ ਬਲਾਕ ਸੰਮਤੀ ਬਾਘਾ ਪੁਰਾਣਾ, ਗੁਰਜੰਟ ਸਿੰਘ ਬਲਾਕ ਪ੍ਰਧਾਨ ਬਾਘਾ ਪੁਰਾਣਾ, ਗੁਰਮੇਲ ਸਿੰਘ ਸਾਬਕਾ ਸਰਪੰਚ ਨੱਥੂਵਾਲਾ, ਜੱਜ ਸਿੰਘ ਹਰੀਏਵਾਲਾ, ਸੁਖਚੈਨ ਸਿੰਘ ਲੰਗੇਆਣਾ, ਹਰਦੀਸ਼ ਸਿੰਘ ਸੇਖਾ,ਇਕਬਾਲ ਸਿੰਘ ਨੱਥੂਵਾਲਾ, ਗਗਨ ਸਰਪੰਚ ਨਿਗਾਹਾ, ਕਾਕਾ ਆਲਮਵਾਲਾ, ਦੀਪਾ ਅਰੋੜਾ ਬਾਘਾ ਪੁਰਾਣਾ, ਸ਼ਸ਼ੀ ਐਮ. ਸੀ, ਜੱਗਾ ਸਿੰਘ ਕਾਲੇਕੇ, ਸੁਖਦੀਪ ਸਿੰਘ ਸੀਪਾ,ਗੁਰਪ੍ਰੀਤ ਸਿੰਘ ਬਬਲੂ ਰੋਡੇ ਅਤੇ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ 2 ਨੂੰ -ਬਲੌਰ ਸਿੰਘ ਘੱਲ ਕਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।