11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡੀ. ਸੀ. ਏ. ਮੋਗਾ ਵਲੋਂ ਸੀਨੀਅਰ ਲੜਕਿਆਂ ਦੀ ਕਿ੍ਕਟ ਟੀਮ ਦੇ ਟਰਾਇਲ ਭਲਕੇ

ਅਜੀਤ ਡੈਸਕ 04-06-2026
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਡਿਸਟਿ੍ਕਟ ਕਿ੍ਕਟ ਐਸੋਸੀਏਸ਼ਨ (ਡੀ.ਸੀ.ਏ.) ਮੋਗਾ ਵਲੋਂ ਸੀਨੀਅਰ ਲੜਕਿਆਂ ਦੀ ਕਿ੍ਕਟ ਟੀਮ ਦੇ ਆਉਣ ਵਾਲੇ ਸੀਜ਼ਨ ਲਈ ਟਰਾਇਲ ਮਿਤੀ 5 ਜੂਨ ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾਣਗੇ | ਇਹ ਟਰਾਇਲ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸਵੇਰੇ 10 ਵਜੇ ਸ਼ੁਰੂ ਹੋਣਗੇ | ਟਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਆਪਣੀ ਕਿ੍ਕਟ ਕਿੱਟ ਸਮੇਤ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਏ. ਮੋਹਾਲੀ ਦੇ ਅਪੈਕਸ ਮੈਂਬਰ ਕਮਲ ਕੁਮਾਰ ਅਰੋੜਾ ਨੇ ਦੱਸਿਆ ਕਿ ਟਰਾਇਲ ਦੌਰਾਨ ਖਿਡਾਰੀਆਂ ਦੀ ਚੋਣ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ | ਇਸ ਮੌਕੇ ਮਨਜੀਤ ਕੁਮਾਰ, ਐਮ.ਐਸ. ਦਾਸ, ਆਰ.ਕੇ. ਜਿੰਦਲ ਅਤੇ ਡਾ. ਸ਼ਮਸ਼ੇਰ ਸਿੰਘ ਸਿੱਧੂ ਵੀ ਮੌਜੂਦ ਸਨ | ਡੀ.ਸੀ.ਏ. ਮੋਗਾ ਵਲੋਂ ਜ਼ਿਲ੍ਹੇ ਦੇ ਸਾਰੇ ਯੋਗ ਕਿ੍ਕਟ ਖਿਡਾਰੀਆਂ ਨੂੰ ਇਨ੍ਹਾਂ ਟਰਾਇਲਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ |

ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਪੰਜਾਬ ਦੇ ਸੁਰਿੰਦਰ ਸਿੰਘ ਬਾਵਾ ਚੇਅਰਮੈਨ ਬਣੇ <br/> ਅਗਲੀ ਖ਼ਬਰ ਐਸ.ਐਸ.ਪੀ. ਨੂੰ ਪੁਲਿਸ ਵਲੋਂ ਭਾਵੁਕ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।