11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ

ਅਜੀਤ ਡੈਸਕ 04-06-2026
ਮੋਗਾ, 3 ਜੂਨ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਮਿਸ਼ਨ ਲਾਈਫ ਦੇ ਥੀਮਾਂ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਦੇ ਥੀਮ ਕੁਦਰਤ ਤੋਂ ਪ੍ਰੇਰਨਾ ਲੈ ਕੇ ਜਲਵਾਯੂ ਦੀ ਸੁਰੱਖਿਆ ਅਤੇ ਸਾਡੇ ਸੁਨਹਿਰੇ ਭਵਿੱਖ ਲਈ ਧਰਤੀ ਮਾਂ ਨੂੰ ਬਚਾਉਣਾ ਅਧੀਨ ਮੋਗਾ ਜ਼ਿਲੇ੍ਹ ਦੇ ਸਾਰੇ ਸਕੂਲਾਂ ਦੇ ਈਕੋ ਕਲੱਬਾਂ ਵਲੋਂ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ | ਡੀ. ਈ. ਓ. ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ ਵਲੋਂ ਇਸ ਦਿਨ ਸਕੂਲ ਸਿੱਖਿਆ ਵਿਭਾਗ ਦੇ ਹਰੇਕ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਿਸ਼ਵ ਵਾਤਾਵਰਨ ਦਿਵਸ ਉੱਪਰ ਸਕੂਲ ਨਿਊਟ੍ਰੀਸ਼ਨ ਗਾਰਡਨ ਵਿਚ ਅਤੇ ਆਪਣੇ ਆਲੇ ਦੁਆਲੇ ਛਾਂ ਵਾਲੇ, ਫਲਾਂ ਵਾਲੇ ਬੂਟੇ ਅਤੇ ਪੁਰਾਤਨ ਮੈਡੀਸਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਡਿਪਟੀ ਡੀ.ਈ.ਓ. ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ ਵਲੋਂ ਪਿਛਲੇ ਸਾਲ ਚਲਾਈ ਗਈ ਏਕ ਪੇੜ ਮਾਂ ਕੇ ਨਾਂਅ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਇਸ ਸਾਲ 50000 ਤੋਂ ਵੱਧ ਪਲਾਂਟੇਸ਼ਨ ਡਰਾਈਵ ਚਲਾਉਣ ਦੇ ਉਦੇਸ਼ ਨਾਲ ਸਕੂਲਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਈਕੋ ਕਲੱਬ ਧਰਤੀ ਦੇ ਲਗਾਤਾਰ ਵੱਧ ਰਹੇ ਤਾਪਮਾਨ ਵਿਚ ਸੰਤੁਲਨ ਬਣਾਉਣ ਲਈ ਆਪਣਾ ਯੋਗਦਾਨ ਬੂਟੇ ਲਗਾ ਕੇ ਦੇਣ ਤਾਂ ਜੋ ਭਵਿੱਖ ਦੀਆਂ ਪੀੜੀਆਂ ਨੂੰ ਸ਼ੁੱਧ ਅਤੇ ਸਾਫ ਵਾਤਾਵਰਨ ਦਿੱਤਾ ਜਾ ਸਕੇ | ਪਲਵਿੰਦਰ ਸਿੰਘ, ਜਤਿੰਦਰ, ਰਾਹੁਲ ਗੋਇਲ, ਸੁਖਜਿੰਦਰ, ਰੁਪਿੰਦਰਜੀਤ ਕੌਰ, ਸਿਲਵੀ ਬਲਾਕ ਕੋਆਰਡੀਨੇਟਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੋਗਾ ਜ਼ਿਲ੍ਹੇ ਵਿਚ ਨਿਰਮਾਣ ਅਧੀਨ ਕਿ੍ਟੀਕਲ ਕੇਅਰ ਬਲਾਕ ਦਾ ਦੌਰਾ ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਪੰਜਾਬ ਦੇ ਸੁਰਿੰਦਰ ਸਿੰਘ ਬਾਵਾ ਚੇਅਰਮੈਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।